Friday, October 18, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਪ੍ਰੋਗਰਾਮ 2 ਤੋਂ 4 ਮਾਰਚ ਤੱਕ

ਸਮਰਾਲਾ 20 ਫਰਵਰੀ (ਪੰਜਾਬ ਪੋਸਟ- ਕੰਗ) – ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਕਲਗੀਧਰ ਨੌਜਵਾਨ ਸਭਾ ਕੋਟਲਾ ਸਮਸ਼ਪੁਰ PPN2202201820ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ 2 ਮਾਰਚ ਤੋਂ 4 ਮਾਰਚ ਤੱਕ ਕਰਵਾਏ ਜਾ ਰਹੇ ਹਨ।ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ, ਇਸ ਤੋਂ ਇਲਾਵਾ 2 ਤੇ 3 ਮਾਰਚ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਅਤੇ 4 ਮਾਰਚ ਨੂੰ ਸਵੇਰੇ 10 ਵਜੇ ਤੋਂ 11:30 ਵਜੇ  ਸੰਤ ਬੇਅੰਤ ਸਿੰਘ ਟਿੱਬੀ ਸਾਹਿਬ ਵਾਲਿਆਂ ਦੇ ਦੀਵਾਨ ਸਜਾਏ ਜਾਣਗੇ।ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ `ਤੇ ਆਉਣ ਜਾਣ ਵਾਲੀ ਸੰਗਤ ਲਈ ਲੰਗਰ ਵੀ ਅਤੁੱਟ ਵਰਤਾਏ ਜਾਣਗੇ।ਇਸ ਸਬੰਧੀ ਤਿਆਰੀ ਪੂਰੇ ਜੋਰਾਂ `ਤੇ ਚੱਲ ਰਹੀਆਂ ਹਨ, ਜਿਸ ਵਿੱਚ ਪ੍ਰਮੁੱਖ ਤੌਰ `ਤੇ ਨੰਬਰਦਾਰ ਸੁਖਵੀਰ ਸਿੰਘ ਕੰਗ, ਰਮਨਦੀਪ ਸਿੰਘ ਕੰਗ, ਗੁਰਮੀਤ ਸਿੰਘ ਬੱਬੂ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਬੱਬੂ, ਜਸਪ੍ਰੀਤ ਸਿੰਘ, ਅੰਮਿ੍ਰਤਪਾਲ ਸਿੰਘ, ਰਵੀਜੋਤ ਸਿੰਘ ਕੰਗ, ਗੁਰਮੀਤ ਸਿੰਘ ਬੱਬੂ, ਜਸਪ੍ਰੀਤ ਸਿੰਘ ਆਦਿ ਦਿਨ ਰਾਤ ਤਿਆਰੀਆਂ ਵਿਚ ਰੁੱਝੇ ਹੋਏ ਹਨ।

 

 

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …

Leave a Reply