ਚੌਂਕ ਮਹਿਤਾ, 23 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੇ ਬੁਲਟ ਮੋਟਰਸਾਈਕਲ ਦੇ ਪਟਾਕੇ
ਪਾਉਣ ਵਾਲੇ ਤੇ ਸਕੂਲਾਂ, ਕਾਲਜਾਂ ‘ਚ ਛੁੁੱਟੀ ਮੌਕੇ ਹੁਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਰਵੱਈਆ ਅਖਤਿਆਰ ਕਰਦਿਆਂ ਅੱਜ ਇਥੇ ਮੇਨ ਚੁਰੱਸਤੇ ‘ਚ ਨਾਕੇ ਲਗਾ ਕੇ ਵੱਡੇ ਪੱਧਰ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਤੇ ਕਮੀ ਪਾਏ ਜਾਣ ‘ਤੇ ਉਨ੍ਹਾਂ ਦੇ ਮੌਕੇ ‘ਤੇ ਚਲਾਨ ਕੀਤੇ।ਇਸ ਮੌਕੇ ਐਸ.ਐਚ.ਓ ਅਮਨਦੀਪ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਕੋਈ ਵਾਹਨ ਲੈ ਕੇ ਰੋਡ ‘ਤੇ ਚੱਲਣ ਤੋਂ ਪਹਿਲਾਂ ਉਹ ਆਪਣੇੇ ਦਸਤਾਵੇਜ਼ ਜਰੂਰ ਪੂਰੇ ਰੱਖਣ।ਇਸ ਤੋਂ ਇਲਾਵਾ ਉਨ੍ਹਾਂ ਬਿਨ੍ਹਾਂ ਵਜ੍ਹਾਂ ਅਵਾਰਾਗਰਦੀ ਕਰਨ, ਸਕੂਲਾਂ ਕਾਲਜਾਂ ‘ਚ ਛੁੱਟੀ ਸਮੇਂ ਸੜਕਾਂ ‘ਤੇ ਹੁੱਲੜਬਾਜ਼ੀ ਕਰਨ ਤੇ ਬੁਲੇਟ ਦੇ ਪਟਾਕੇ ਪਾਉਣ ਵਾਲੇ ਨੌਜਵਾਨਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆਂ ਜਾਵੇਗਾ ਤੇ ਉਨ੍ਹਾਂ ਖਿਲਾਫ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ਼ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਅਜਿਹੀ ਹਰਕਤਾਂ ਤੋਂ ਰੋਕਣ ਅਤੇ ਉਨ੍ਹਾਂ ਨੂੰ ਜਿੰਮੇਵਾਰ ਇਨਸਾਨ ਬਣਾਉਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media