Monday, September 21, 2026

ਨੈਸ਼ਨਲ ਸਕੂਲ ਖੇਡਾਂ `ਚ ਮਾਲ ਰੋਡ ਸਕੂਲ ਦੀ ਬਾਸਕਿਟ ਬਾਲ ਟੀਮ ਦਾ ਬਿਹਤਰੀਨ ਪ੍ਰਦਰਸ਼ਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਬਾਸਕਿਟਬਾਲ ਟੀਮ ਨੇ PPN2302201803ਪੰਚਕੁਲਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ (ਅੰਡਰ-19) ਲੜਕੀਆਂ ਦੇ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਅੰਡਰ-19 ਵਰਗ ਬਾਸਕਿਟਬਾਲ ਮੁਕਾਬਲਿਆਂ ਵਿੱਚ ਮਾਲ ਰੋਡ ਸਕੂਲ ਨੇ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਸਾਲ ਸਕੂਲ ਦੀਆਂ ਖਿਡਾਰਣਾ ਨੇ ਵੱਖ ਵੱਖ ਸਮੇ ਤੇ ਹੋਏ ਮੁਕਾਬਲੇ ਜਿਂਨ੍ਹਾ ਵਿਚ ਪੰਜਾਬ ਸਕੂਲ ਸਟੇਟ, ਪੰਜਾਬ ਯੂਥ ਸਟੇਟ, ਪੰਜਾਬ ਜੂਨੀਅਰ ਸਟੇਟ, ਖੇਲੋ ਇੰਡੀਆ ਅੰਡਰ-17 ਸਟੇਟ, ਪੰਜਾਬ ਸਟੇਟ ਸੀਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਵਿਚ ਪਹਲੀ ਪੂਜ਼ੀਸ਼ਨ ਹਾਸਲ ਕਰਕੇ ਸਕੂਲ ਦਾ ਨਾਂ ਹੋਰ ਰੋਸ਼ਨ ਕੀਤਾ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸਕੂਲ ਵਲੋਂ ਇਨ੍ਹਾਂ ਪ੍ਰਾਪਤੀਆਂ ਲਈ ਸਕੂਲ ਦੇ ਬਾਸਕਿਟਬਾਲ ਕੋਚ ਰਵਿੰਦਰ ਸਿੰਘ ਬਿੰਦਾ, ਸਰੀਰਕ ਸਿੱਖਿਆ ਅਧਿਆਪਕ ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ, ਬਲਜੀਤ ਕੌਰ ਤੇ ਅਵਤਾਰ ਸਿੰਘ ਨੂੰ ਵਧਾਈ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply