ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪਿਛਲੇ 2 ਸਾਲਾਂ ਤੋਂ ਸਥਾਨਕ ਆਲ ਇੰਡੀਆ ਪਿੰਗਲਵਾੜਾ ਵਿਖੇ ਰਹਿ
ਰਿਹਾ ਸਾਗਰ ਉਰਫ ਲੱਕੀ ਨਾਮੀ ਬੱਚਾ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਉਸ ਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ ਹੈ।ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੌਂਸਲਰ ਮੈਡਮ ਬਨਪ੍ਰੀਤ ਕੌਰ ਵੱਲੋਂ ਉਸ ਬੱਚੇ ਦੀ ਕੌਸਲਿੰਗ ਕੀਤੀ ਗਈ ਅਤੇ ਉਸ ਕੌਂਸਲਿੰਗ ਦੌਰਾਨ ਬੱਚੇ ਨੇ ਆਪਣੇ ਪਰਿਵਾਰ ਸਬੰਧੀ ਜਾਣਕਾਰੀ ਦਿੱਤੀ।ਬੱਚੇ ਵਲੋਂ ਦਿੱਤੇ ਟੈਲੀਫੋਨ ਨੰਬਰ `ਤੇ ਸੰਪਰਕ ਕੀਤਾ ਗਿਆ ਤਾਂ ਬੱਚੇ ਦੇ ਵਾਰਸ ਮੁਥਰਾ ਤੋਂ ਅੰਮ੍ਰਿਤਸਰ ਉਸ ਨੁੰ ਲੈਣ ਆਏ। ਪਿੰਗਲਵਾੜਾ ਵੱਲੋਂ ਬੱਚੇ ਨੂੰ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ।ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪੰਜਾਬ ਰਾਜ ਦੀਆਂ ਚਾਈਲਡ ਕੇਅਰ ਇੰਸੀਟੀਚਿਊਟ ਵਿੱਚ ਰਹਿ ਰਹੇ ਦੂਜੇ ਰਾਜਾਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਰਾਜ ਵਿੱਚ ਭੇਜਣ ਲਈ ਆਦੇਸ਼ ਜਾਰੀ ਕੀਤੇ ਗਏ ਸਨ।ਇਸ ਮੌਕੇ ਮੈਡਮ ਪਵਨਦੀਪ ਕੌਰ, ਮੈਡਮ ਰਿਤੂ ਭਗਤ ਬਾਲ ਸੁਰੱਖਿਆ ਅਫਸਰ ਅਤੇ ਗੁਰਜੰਟ ਸਿੰਘ ਸ਼ੋਸਲ ਵਰਕਰ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media