ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ:
ਐਚ.ਐਨ ਸਿੰਘ ਦੀ ਰਹਿਨਮਾਈ ਹੇਠ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ।ਇਸ ਟ੍ਰੇਨਿੰਗ ਵਿੱਚ ਡਾ: ਕੁੰਦਨ ਕੁਮਾਰ ਪਾਲ, ਡਾ: ਅਰੁਨ ਬਾਂਸਲ, ਡਾ: ਪੀ.ਡੀ. ਬਾਂਸਲ, ਡਾ: ਅਸ਼ੋਕ ਮੋਂਗਾ ਅਤੇ ਰੂਪ ਸਿੰਘ ਮਾਨ ਪ੍ਰੋਜੈਕਟ ਮੈਨੇਜਰ ਵਲੋਂ ਸ਼ਿਰਕਤ ਕੀਤੀ ਗਈ।ਸਹਾਇਕ ਸਿਵਲ ਸਰਜਨ ਡਾ: ਕੁੰਦਨ ਕੁਮਾਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਕਿਸ ਤਰ੍ਹਾਂ ਮਾਨਸਿਕ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ।ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਦੇ ਲੋਕਾਂ ਵਿੱਚ ਮਾਨਸਿਕ ਰੋਗਾਂ ਦੇ ਲੱਛਣ ਪਾਏ ਜਾਂਦੇ ਹਨ।ਟ੍ਰੇਨਿੰਗ ਦੌਰਾਨ ਦਿਮਾਗੀ ਰੋਗਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਡਾ: ਅਰੁਣ ਬਾਂਸਲ ਅਤੇ ਡਾ ਪੀ.ਡੀ ਬਾਂਸਲ ਨੇ ਬਿਮਾਰੀ ਦੇ ਲੱਛਣਾਂ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਕਿਹਾ ਕਿ ਜੇਕਰ ਸਮੇਂ ਸਿਰ ਰੋਗੀ ਦਾ ਇਲਾਜ ਅਤੇ ਕੌਸਲਿੰਗ ਸ਼ੁਰੂ ਕੀਤੀ ਜਾਵੇ ਤਾਂ ਹਰ ਰੋਗ ਦਾ ਮੁਕੰਮਲ ਇਲਾਜ ਕੀਤਾ ਜਾ ਸਕਦਾ ਹੈ।ਟ੍ਰੇਨਿੰਗ ਵਿੱਚ ਹਾਜਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਅਪਿਲ ਕੀਤੀ ਗਈ ਕਿ ਦਿਮਾਗੀ ਰੋਗਾਂ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਲੋਕਾਂ ਨੂੰ ਵਹਿਮਾਂ ਭਰਮਾਂ, ਭੂਤ ਪ੍ਰੇਤਾਂ ਅਤੇ ਤਵੀਤ ਧਾਗਿਆਂ ਚੋਂ ਕੱਢ ਕੇ ਰੋਗਾਂ ਦੇ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜਿਆ ਜਾਵੇ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media