ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੌਮਾਂਤਰੀ ਮਾਂ ਬੋਲੀ ਦਿਵਸ ਕਈ ਸਕੂਲਾਂ ਕਾਲਜਾਂ
ਦੇ ਪ੍ਰਬੰਧਕਾਂ ਵੱਲੋਂ ਦਿਨ ਮਨਾਇਆ ਗਿਆ, ਲੇਕਿਨ ਕਿਸੇ ਨੇ ਵੀ ਸ਼ੁੱਧ ਉਚਾਰਨ ਕਰਨ ਦੀ ਖੇਚਲ ਨਹੀ ਕੀਤੀ ਹਿੰਦੀ ਅਤੇ ਅੰਗਰੇਜ ਦੀ ਗੁੜ ਗੋਬੜ ਹੀ ਕੀਤਾ ਗਿਆ ਹੈ।ਇਜਸ ਦੀ ਮਿਸਾਲ ਵੱਖ-ਵੱਖ ਸਕੂਲਾਂ ਕਾਲਜਾਂ ਦੇ ਸੱਦਾ ਪੱਤਰਾਂ ’ਤੇ ਦਿਖਦੀ ਹੈ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਸਹਿਯੋਗ ਨਾਲ ਮਨਾਏ ਗਏ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਬਾਰੇ ਵਿਚਾਰ ਚਰਚਾ ਕਰਨ ਲਈ ਪੰਜਾਬੀ ਯੂਨੀਵਰਸਟੀ ਰਿਜ਼ਨਲ ਸੈਂਟਰ ਬਠਿੰਡਾ ਦੇ ਪ੍ਰੋਫੈਸਰ ਡਾ. ਸਤਨਾਮ ਸਿੰਘ ਜੱਸਲ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ।
ਸਮਾਗਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਇਸ-ਪ੍ਰਿੰਸੀਪਲ ਵਲੋਂ ਡਾ. ਸਤਨਾਮ ਸਿੰਘ ਜੱਸਲ ਦਾ ਨਿੱਘਾ ਸਵਾਗਤ ਕੀਤਾ ਗਿਆ।ਡਾ. ਸਤਨਾਮ ਸਿੰਘ ਜੱਸਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਮਾਂ-ਬੋਲੀ ਦਾ ਕਰਜ਼ਾ ਲਾਹੁਣ ਲਈ ਉਸ ਦੇ ਵਿਕਾਸ ਲਈ ਯਤਨ ਕਰਨ।ਉਹਨਾਂ ਨੇ ਭਾਸ਼ਾ ਦੇ ਇਤਿਹਾਸਕ ਪਿਛੋਕੜ ਬਾਰੇ ਗੱਲ ਕਰਦਿਆਂ ਦੱਸਿਆ ਕਿ ਮਨੁੱਖ ਦੀ ਜ਼ਿੰਦਗੀ ਵਿੱਚ ਭਾਸ਼ਾ ਦੀ ਬੜੀ ਅਹਿਮ ਭੂਮਿਕਾ ਹੁੰਦੀ ਹੈ।ਕਿਸੇ ਵੀ ਮਨੁੱਖ ਦੀ ਸ਼ਖਸੀਅਤ ਉਸਾਰੀ ਵਿੱਚ ਅਤੇ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਾਤ-ਭਾਸ਼ਾ ਦਾ ਬਹੁਤ ਵੱਡਾ ਯੋਗਦਾਨ ਹੰੁਦਾ ਹੈ।ਉਹਨਾਂ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਅੱਜ ਸਾਡੀ ਮਾਂ-ਬੋਲੀ ਪੂਰੀ ਦੁਨੀਆਂ ਦੇ ਵਿਚ ਪਹੁੰਚ ਚੁੱਕੀ ਹੈ ਪਰ ਹਾਲੇ ਵੀ ਪੰਜਾਬੀ ਬੋਲੀ ਲਈ ਬਹੁਤ ਕੁੱਝ ਕਰਨ ਦੀ ਜ਼ਰੂਰਤ ਹੈ।ਉਹਨਾਂ ਨੇ ਕਿਹਾ ਕਿ ਆਪਣੇ ਵਿਚਾਰ ਸਹੀ ਤਰੀਕੇ ਨਾਲ ਦੂਸਰੇ ਤੱਕ ਪਹੁੰਚਾਉਣ ਦਾ ਸਭ ਤੋਂ ਵਧੀਆ ਸਾਧਨ ਆਪਣੀ ਮਾਂ-ਬੋਲੀ ਹੁੰਦੀ ਹੈ।ਇਸ ਲਈ ਹਰ ਇੱਕ ਨੂੰ ਆਪਣੀ ਮਾਂ-ਬੋਲੀ ’ਤੇ ਮਾਣ ਹੋਣਾ ਚਾਹੀਦਾ ਹੈ।ਮਾਤ-ਭਾਸ਼ਾ ਦਿਵਸ `ਤੇ ਕਾਵਿ ਉਚਾਰਨ ਤੇ ਭਾਸ਼ਣ ਕਲਾ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਡਾ. ਸਤਨਾਮ ਸਿੰਘ ਜੱਸਲ ਦੁਆਰਾ ਇਨਾਮ ਤਕਸੀਮ ਕੀਤੇ ਗਏ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸਾਡੀ ਮਾਤ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀ ਹੋਣ ਦਾ ਮਾਣ ਮਹਿਸੂਸ ਕਰਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media