Monday, December 23, 2024

ਅੰਮ੍ਰਿਤਸਰ ਨੂੰ ਸਵੱਛ ਬਣਾਉਣ ਲਈ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਸਫਾਈ ਸੇਵਕਾਂ ਦੇ ਕੰਮ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਭਾਰਤ ਸਰਕਾਰ PPN2302201821ਵੱਲੋਂ  ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ  ਕਾਰਨ ਸ਼ਹਿਰ ਦੀ ਰੈਕਿੰਗ ਵਿੱਚ ਜੋ ਸੁਧਾਰ ਹੋਇਆ ਹੈ ਉਸ ਵਿੱਚ ਸਫਾਈ ਸੇਵਕਾਂ ਦਾ ਬਹੁ ਵੱਡਾ ਯੋਗਦਾਨ ਹੈ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਦਾ ਬਣਦਾ ਯੋਗਦਾਨ ਪਾਉਣ ਤਾਂ ਕਿ ਸ਼ਹਿਰ ਨੂੰ ਪੂਰੀ ਤਰ੍ਹਾਂ ਸਵੱਛ ਬਣਾਇਆ ਜਾ ਸਕੇ।
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਖੇਤਰੀ ਪ੍ਰਚਾਰ ਇਕਾਈ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਕਰਵਾਏ ਗਏ ਸਵੱਛ ਸਰਵੇਖਣ ਬਾਰੇ ਵਿਸ਼ੇਸ਼ ਜਗਾਰੂਕਤਾ ਅਭਿਆਨ ਗੋਲਬਾਗ ਵਿਖੇ ਆਏ ਆਮ ਲੋਕਾਂ ਅਤੇ ਸਫਾਈ ਸੇਵਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਕਰਮਜੀਤ ਸਿੰਘ ਮੇਅਰ ਨੇ ਕਿਹਾ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਜਦੋਂ ਅਸੀਂ 21ਵੀਂ ਸਦੀ ਵਿੱਚ ਪ੍ਰਵੇਸ਼ ਕਰ ਚੁੱਕੇ ਹਾਂ ਸਾਨੂੰ ਆਮ ਲੋਕਾਂ ਲੂੰ ਸਾਫ ਸਫਾਈ ਰੱਖਣ ਬਾਰੇ ਸਮਝਾਉਣਾ ਪੈ ਰਿਹਾ ਹੈ। ੳਨ੍ਹਾਂ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਕੇ ਸਵੱਛ ਅਭਿਆਨ ਵਿੱਚ ਸਹਿਯੋਗ ਦੇਣ।
ਇਸ ਮੌਕੇ ਸਮਾਾਮ ਦੇ ਵਿਸ਼ੇਸ਼ ਮਹਿਮਾਨ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਲੋਕਾਂ ਨੂੰ ਸਾਫ ਸਫਾਈ ਬਾਰੇ ਰਲ ਕੇ ਹੰਭਲਾ ਮਾਰਨ ਨੂੰ ਕਿਹਾ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਥਾਂ ਥਾਂ ਕੂੜਾ ਸੁੱਟਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ।ਉਹ ਜਿਥੇ ਵੀ ਕੂੜਾ ਦੇਖਣ ਸਵੱਛਤਾ ਮੋਬਾਇਲ ਐਪ ਤੇ ਕੂੜੇ ਦੇ ਢੇਡ ਦੀ ਫੋਟੋ ਖਿੱਚ ਕੇ ਭੇਜਣੀ ਚਾਹੀਦੀ ਹੈ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਮੁੱਖ ਮਹਿਮਾਨ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਅਤੇ ਸਫਾਈ ਸੇਵਕਾਂ ਨਾਲ ਸਵੱਛਤਾ ਦਾ ਸੰਦੇਸ਼ ਦਿੰਦੀ ਇਕ ਰੈਲੀ ਵੀ ਕੱਢੀ। ਇਹ ਰੈਲੀ ਟਾਊਨ ਹਾਲ ਤੋਂ ਚੱਲ ਕੇ ਗੋਲਬਾਗ ਵਿਖੇ ਸਮਾਪਤ ਹੋਈ।ਇਸ ਸਮਾਗਮ ਵਿੱਚ ਵਧੀਆ ਕੰਮ ਕਰਨ ਵਾਲੇ ਨਗਰ ਨਿਗਮ ਦੇ ਸਫਾਈ ਸੇਵਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਸਮਗਾਮ ਵਿੱਚ ਵਿਕਾਸ ਸੋਨੀ ਕੌਂਸਲਰ, ਖੇਤਰੀ ਪ੍ਰਸਾਰਣ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੁਜ ਚਾਂਡਕ, ਇੰਜ: ਸੰਜੈ ਕੰਵਰ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply