ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰੂਕੁਲ ਕਾਲਜ ਵਿਖੇ ਸ੍ਰੀ ਗੁਰੂ
ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪੰਜਵੇਂ ਗੁਰੂ ਦੀ ਰਚਿਤ ਬਾਣੀ ‘ਸ੍ਰੀ ਸੁਖਮਨੀ ਸਾਹਿਬ’ ਜੀ ਦਾ ਪਾਠ ਕਰਕੇ ਪੰਜਵੀਂ ਵਰ੍ਹੇ ਗੰਢ ਮਨਾਈ ਗਈ।ਇਸ ਬਾਣੀ ਦਾ ਮੈਨਜਮੈਂਟ, ਸਟਾਫ ਅਤੇ ਬਚਿਆਂ ਵਲੋਂ ਸੁਣ ਕੇ ਰਸ ਭਿੰਨਾਂ ਆਨੰਦ ਮਾਣਿਆ ਗਿਆ।ਇਸ ਮੌਕੇ ਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਡਾਇਰੈਕਟਰ ਭੂਸ਼ਣ ਕੁਮਾਰ, ਮੀਨੂੰ ਗੋਇਲ, ਟੇਕ ਚੰਦ ਬੰਟੀ, ਰਮਨੀਕ ਵਾਲੀਆ ਅਤੇ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ।ਸਮੂਹ ਸੰਗਤ ਨੇੇ ਕਾਲਜ ਦੀ ਤਰਕੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media