ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਧੀਨ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਵਿਖੇ ਰੈਡ ਕਰਾਸ ਕੈਂਪ ਦੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਿਨ ਕੀਤਾ ਗਿਆ।ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ.), ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਮੁੱਢਲੀ ਸਹਾਇਤਾ ਟ੍ਰੇਨਿੰਗ ਲੈ ਚੁੱਕੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਮੁੱਢਲੀ ਸਹਾਇਤਾ ਟਰੇਨਿੰਗ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਕਿਹਾ ਕਿ ਮੁੱਢਲੀ ਸਹਾਇਤਾ ਨਾਲ ਅਸੀਂ ਬਹੁਮੁੱਲੀਆਂ ਜਾਨਾਂ ਬਚਾ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਸਾਨੂੰ ਹਮੇਸ਼ਾ ਵਾਂਗ ਸਮਾਜਿਕ ਕੰਮ ਕਰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਕੈਪਟਨ ਗੁਰਮੇਲ ਸਿੰਘ, ਸੁਪਰਡੈਂਟ ਦਰਸ਼ਨ ਸਿੰਘ, ਅਸਿਸਟੈਂਟ ਪ੍ਰੋ. ਸ਼ਿਵ ਕੁਮਾਰ, ਸਮੂਹ ਸਟਾਫ਼ ਅਤੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਸਟਾਫ਼ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …