Thursday, September 19, 2024

ਬਾਬਾ ਫ਼ਰੀਦ ਕਾਲਜ ਵਲੋਂ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ PPN2302201827ਵੱਲੋਂ ਪਿੰਡ ਦਿਉਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਰੋਜ਼ਾ ਐਨ ਐਸ.ਐਸ ਕੈਂਪ ਲਗਾਇਆ ਗਿਆ।ਜਿਸ ਵਿੱਚ ਕਰੀਬ 65 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਬਾਬਾ ਫ਼ਰੀਦ ਕਾਲਜ ਦੇ ਡਿਪਟੀ ਡੀਨ (ਐਨ.ਐਸ.ਐਸ) ਦੀ ਦੇਖ ਰੇਖ ਹੇਠ ਵਲੰਟੀਅਰਾਂ ਦੁਆਰਾ ਸਕੂਲ ਦੀ ਸਫਾਈ ਕੀਤੀ ਗਈ ਅਤੇ ਬੂਟੇ ਵੀ ਲਗਾਏ ਗਏ।ਸਾਰੇ ਵਲੰਟੀਅਰਾਂ ਨੇ ਸਕੂਲ ਦੀਆਂ ਕਲਾਸਾਂ ਵਿਚ ਜਾ ਕੇ ਬੱਚਿਆਂ ਨੂੰ ਬੂਟਿਆਂ ਪ੍ਰਤੀ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ।ਸਰਕਾਰੀ ਸਕੂਲ ਦਿਉਣ ਦੇ ਪਿ੍ਰੰਸੀਪਲ ਸਾਹਿਬ ਨੇ ਵਲੰਟੀਅਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਉਹਨਾਂ ਦੇ ਕੰਮਾਂ ਦੀ ਭਰਪੂਰ ਪ੍ਰਸੰਸਾ ਕੀਤੀ।ਉਹਨਾਂ ਨੇ ਵਲੰਟੀਅਰਾਂ ਨੂੰ ਅਜਿਹੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਬਾਬਾ ਫ਼ਰੀਦ ਕਾਲਜ ਦੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਵਲੰਟੀਅਰਾਂ ਨੇ ਕਲਚਰ ਪ੍ਰੋਗਰਾਮ ਵੀ ਪੇਸ਼ ਕੀਤੇ।ਇਹ ਇੱਕ ਰੋਜ਼ਾ ਕੈਂਪ ਡਿਪਟੀ ਡੀਨ (ਐਨ.ਐਸ.ਐਸ) ਦੀ ਅਗਵਾਈ ਵਿੱਚ ਸਫਲਤਾਪੂਰਵਕ ਨੇਪਰੇ ਚੜ੍ਹਿਆ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਲੰਟੀਅਰਾਂ ਨੂੰ ਅਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …

Leave a Reply