ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ
ਵਿਭਾਗ ਨੇ ਅੰਤਰਰਾਸ਼ਟਰੀ ਮਾਤ ਭਾਸ਼ ਦਿਵਸ ਨੂੰ ਸਮਰਪਿਤ “ਮਾਂ ਬੋਲੀ ਦਿਵਸ” ਮਨਾਇਆ ਗਿਆ।ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਅੰਗਰੇਜ਼ੀ, ਹਿੰਦੀ, ਪੰਜਾਬੀ ਅਤੇ ਉਰਦੂ ਭਾਸ਼ਣ ਦਿੱਤੇ ਗਏ ਸਨ। ਉਨ੍ਹਾਂ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ।ਵਿਦਿਆਰਥੀਆਂ ਦੁਆਰਾ ਵੱਖ ਵੱਖ ਭਾਸ਼ਾਵਾਂ ਅਤੇ ਭਾਰਤ ਦੇ ਵੱਖ ਵੱਖ ਖੇਤਰਾਂ ਦੀਆਂ ਰਵਾਇਤੀ ਪਹਿਰਾਵਿਆਂ ਸਬੰਧੀ ਸਲੋਗਨ ਵੀ ਤਿਆਰ ਕੀਤੇ ਗਏ।ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਇਸ ਸਮਾਗਮ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।
ਵਿਦਿਆਰਥੀਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਪੱਛਮੀ ਸਭਿਅਤਾ ਅਤੇ ਬੋਲੀ ਦੇ ਪ੍ਰਭਾਵ ਹੇਠ ਆਪਣੀਆਂ ਸਥਾਨਕ ਭਾਸ਼ਾਵਾਂ ਨੂੰ ਭੁਲਾਉਣਾ ਨਹੀਂ ਚਾਹੀਦਾ।ਉਨ੍ਹਾਂ ਕਿਹਾ ਕਿ ਮਨ ਦੀਆਂ ਭਾਵਨਾਵਾਂ ਨੰੁ ਵਿਅਕਤ ਕਰਨ ਲਈ ਮਾਂ ਬੋਲੀ ਹੀ ਇਕ ਸਾਰਥਕ ਸਾਧਨ ਹੈ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media