ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿਖੇ ਚੱਲ ਰਹੀ ਕਰੈਸ਼ਰ ਇੰਡਸਟ੍ਰੀਜ ਦੇ ਮਾਲਿਕਾਂ ਜਿਨ੍ਹਾਂ ਵਲੋਂ ਅੱਜ ਤੱਕ ਆਪਣੀ ਰਿਟਰਨ ਨਹੀਂ ਭਰੀ ਗਈ ਹੈ, ਉਹ ਇਕ ਹਫਤੇ ਦੇ ਅੰਦਰ ਅੰਦਰ ਆਪਣੀ ਰਿਟਰਨ ਭਰਨ ਅਤੇ ਇਸ ਨਿਰਧਾਰਤ ਸਮੇਂ ਤੋਂ ਬਾਅਦ ਰਿਟਰਨ ਨਾ ਭਰਨ ਵਾਲੇ ਕਰੈਸ਼ਰ ਮਾਲਕਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਅੱਜ ਵੱਖ ਵੱਖ ਕਰੈਸ਼ਰ ਮਾਲਕਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਮੀਟਿੰਗ ਤੋਂ ਬਾਅਦ ਕੀਤਾ।
ਜਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਕਰੈਸ਼ਰ ਮਾਲਕਾਂ ਨਾਲ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਨਾਲ ਇੱਕ ਵਿਸ਼ੇਸ ਮੀਟਿੰਗ ਹੋਈ।ਜਿਸ ਵਿੱਚ ਕਰੈਸ਼ਰ ਮਾਲਕਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਕਰੈਸ਼ਰ ਇੰਡਸਟ੍ਰੀਜ ਚਲਾਉਣ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ।ਕਰੈਸ਼ਰ ਮਾਲਕਾਂ ਨੇ ਜ਼ਿਲ੍ਹਾ ਪ੍ਰਸਾਸਨ ਅੱਗੇ ਮੰਗ ਰੱਖੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਨਿਯਮਾਂ ਦੇ ਅਨੁਸਾਰ ਇਕ ਨਵੀਂ ਮਾਈਨਿੰਗ ਪਾਲਸੀ ਤਿਆਰ ਕਰੇ ਤਾਂ ਜੋ ਜ਼ਿਲ੍ਹਾ ਪਠਾਨਕੋਟ ਦੀ ਕਰੈਸ਼ਰ ਇੰਡਸਟ੍ਰੀਜ ਨੂੰ ਬਚਾਇਆ ਜਾ ਸਕੇ।
ਇਸ ਸਬੰਧ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਉਨ੍ਹਾਂ ਦੀ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਵੇਗਾ।ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਜਿਨ੍ਹਾਂ ਕਰੈਸ਼ਰ ਮਾਲਕਾਂ ਨੇ ਲੰਮੇ ਸਮੇਂ ਤੋਂ ਰਿਟਰਨ ਨਹੀਂ ਭਰੀ ਹੈ ਉਹ ਕਰੀਬ ਇਕ ਹਫਤੇ ਦੇ ਅੰਦਰ ਅੰਦਰ ਆਪਣੀਆਂ ਰਿਟਰਨਾਂ ਭਰ ਲੈਣ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media