ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨਵਕਿਰਨ
ਕੌਰ ਬੀ.ਏ ਅਤੇ ਪ੍ਰਭਜੋਤ ਕੌਰ ਨੇ ਸਮਾਜ ’ਚ ਫ਼ੈਲ ਰਹੀ ਬਿਮਾਰੀ ਏਡਜ਼ ਦੇ ਲੱਛਣਾਂ ਅਤੇ ਬਚਾਓ ਤੋਂ ਜਾਣੂ ਕਰਵਾਉਣ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰੈਡ ਰਿਬਨ ਕਲੱਬ ਦੁਆਰਾ ਕਰਵਾਏ ਗਏ ਅੰਤਰ-ਕਾਲਜ ਪੋਸਟਰ ਮੁਕਾਬਲੇ ’ਚ ਭਾਗ ਲਿਆ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਵਾਏ ਗਏ ਉਕਤ ਮੁਕਾਬਲੇ ’ਚ ਵਿਦਿਆਰਥਣ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਵਿਦਿਆਰਥਣ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਹੋਇਆ ਆਪਣੀ ਕਲਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਅਤੇ ਉਸਦੇ ਅਧਿਆਪਕ ਸਾਹਿਬਾਨ ਨੂੰ ਵਧੇਰੇ ਪ੍ਰਤੀਯੋਗਤਾਵਾਂ ਲਈ ਵਿਦਿਆਰਥਣਾਂ ਨੂੰ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media