ਵਿਦਿਆਰਥੀਆਂ ਦਾ ਆਪਣੇ ਵਿਸ਼ੇ ’ਚ ਨਿਪੁੰਨ ਹੋਣਾ ਲਾਜ਼ਮੀ – ਸਤਿਆਜੀਤ ਮਜੀਠੀਆ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ੁਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 111ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਹਰੇਕ ਖੇਤਰ ’ਚ ਨਿਪੰੁਨ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ ਵਿਸ਼ੇ ’ਚ ਨਿਪੰੁਨ ਹੋਣਾ ਪਵੇਗਾ।ਇਸ ਤੋਂ ਪਹਿਲਾਂ ਕਾਲਜ ਪਹੁੰਚਣ ’ਤੇ ਕੌਂਸਲ ਦੇ ਪ੍ਰਧਾਨ ਮਜੀਠੀਆ ਦਾ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨਿੱਘਾ ਸਵਾਗਤ ਕੀਤਾ।
ਮਜੀਠੀਆ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਰਵਾਇਤੀ ਸਿੱਖਿਆ ਦੇ ਨਾਲ ਨਾਲ ਮੌਲਿਕ ਸਿੱਖਿਆ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ’ਚ ਪ੍ਰੋਫੈਸ਼ਨਲ ਵਿੱਦਿਆ ਦਾ ਇਕ ਪ੍ਰਵਾਹ ਚਲ ਰਿਹਾ ਹੈ, ਜਿਸ ਸਦਕਾ ਸਾਡੀਆਂ ਸੰਸਥਾਵਾਂ ਨੂੰ ਵੀ ਮੌਜ਼ੂਦਾ ਹਾਲਾਤਾਂ ਮੁਤਾਬਕ ਵਿੱਦਿਅਕ ਪ੍ਰਣਾਲੀ ’ਚ ਬਦਲਾਅ ਲਿਆਉਣ ਦੀ ਜਰੂਰਤ ਹੈ। ਛੀਨਾ ਨੇ ਵੀ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਬਦਲਦੇ ਹਾਲਾਤਾਂ ਮੁਤਾਬਕ ਪ੍ਰੋਫੈਸ਼ਨਲ ਵਿੱਦਿਆ ਨੂੰ ਅਪਨਾਉਣ ਅਤੇ ਅੱਛੀ ਜੀਵਨ ਸ਼ੈਲੀ ਨੂੰ ਧਾਰਨ ਕਰਨ ਦੀ ਗੱਲ ਕਹੀ।ਉਨ੍ਹਾਂ ਨੇ ਔਰਤਾਂ ’ਚ ਵਿੱਦਿਆ ਦੇ ਪ੍ਰਸਾਰ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਅਤੇ ਅੱਜ ਔਰਤ ਹਰ ਖੇਤਰ ’ਚ ਪੁਰਸ਼ਾਂ ਨਾਲ ਮੁਕਾਬਲਾ ਕਰਕੇ ਆਪਣੀ ਹੋਂਦ ਦਾ ਪ੍ਰਗਟਾਵਾ ਕਰ ਰਹੀ ਹੈ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੀ ਸਾਲਾਨਾ ਤਰੱਕੀ ਰਿਪੋਰਟ ਪੇਸ਼ ਕਰਦਿਆਂ ਕਾਲਜ ਦੀਆਂ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਕਾਲਜ ਖ਼ੁਦਮੁਖਤਿਆਰ ਹੋਣ ਸਦਕਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਭਰਪੂਰ ਸਮਝਦਾ ਹੈ, ਜਿਸ ਸਦਕਾ ਪਿਛਲੇ ਅਕਾਦਮਿਕ ਵਰ੍ਹੇ ’ਚ ਇਸ ਨੇ ਵੱਖ-ਵੱਖ ਖੇਤਰਾਂ ’ਚ ਉਪਲਬੱਧੀਆਂ ਹਾਸਲ ਕੀਤੀਆਂ ਹਨ।
ਜਿਸ ਦੌਰਾਨ ਕਰੀਬ 716 ਅੰਡਰ ਗ੍ਰੈਜ਼ੂਏਸ਼ਨ ਦੇ ਲਗਭਗ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਯੂਨੀਵਰਸਿਟੀ ’ਚ ਵੱਖਵੱਖ ਕਲਾਸਾਂ ਦੇ ਟਾਪਰ ਆਉਣ ਵਾਲੇ 14 ਵਿਦਿਆਰਥੀਆਂ ਜ਼ਸਨਪ੍ਰਤਾਪ ਸਿੰਘ, ਮਹਿਮਾ, ਹਰਪ੍ਰੀਤ, ਪਵਨ ਕੁਮਾਰ, ਈਮਾਨਪ੍ਰੀਤ ਕੌਰ, ਅਮਨਬੀਰ ਕੌਰ, ਤਰਨਜੋਤ ਕੌਰ ਪਾਡਾ, ਜਸਕਰਨ ਸਿੰਘ, ਪ੍ਰਭਲੀਨ ਕੌਰ, ਹਰਲੀਨ ਕੌਰ, ਮੋਹਿਤ ਮਹਿਤਾ, ਮਾਨਵਦੀਪ ਕੌਰ ਸੋਹੀ, ਰਵਨੀਤ ਕੌਰ ਧਾਲੀਵਾਲ ਅਤੇ ਮਾਣਿਕ ਖੁਰਾਣਾ ਨੂੰ ਮੈਡਲ ਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏੇ।ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ 125 ਸਾਲ ਤੋਂ ਪੰਜਾਬ, ਪੰਜਾਬੀਅਤ ਦੀ ਇਸ ਬੇਸ਼ਕੀਮਤੀ ਵਿਰਾਸਤ ਨੇ ਦੇਸ਼ ਨੂੰ ਕਈ ਨਾਮਵਰ ਪ੍ਰਮੁੱਖ ਸਖ਼ਸ਼ੀਅਤਾਂ ਦਿੱਤੀਆਂ ਹਨ, ਜਿਨ੍ਹਾਂ ਨੇ ਆਪਣੀਆਂ ਸ਼ਾਨਦਾਰ ਕਾਰਗੁਜ਼ਾਰੀਆਂ ਨਾਲ ਦੇਸ਼ ਅਤੇ ਕਾਲਜ ਦਾ ਨਾਮ ਚਮਕਾਇਆ ਹੈ ਜੋ ਕਿ ਬੜੇ ਹੀ ਫ਼ਖਰ ਵਾਲੀ ਗੱਲ ਹੈ।
ਇਸ ਮੌਕੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ, ਸੁਖਦੇਵ ਸਿੰਘ ਅਬਦਾਲ, ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਮੈਂਬਰ ਸੰਤੋਖ ਸਿੰਘ ਸੇਠੀ, ਹਰਮਿੰਦਰ ਸਿੰਘ, ਪਰਮਜੀਤ ਸਿੰਘ ਬੱਲ, ਗੁਰਮਹਿੰਦਰ ਸਿੰਘ, ਐਮ.ਐਸ ਭੁੱਲਰ, ਪ੍ਰਿੰਸੀਪਲ ਜਗਦੀਸ਼ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪਿ੍ਰੰਸੀਪਲ ਸੁਰਿੰਦਰਪਾਲ ਕੌਰ ਢਿੱਲੋਂ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿੰ੍ਰਸੀਪਲ ਨਾਨਕ ਸਿੰਘ ਆਦਿ ਮੌਜ਼ੂਦ ਸਨ।