Saturday, October 31, 2026

ਸ਼੍ਰੋਮਣੀ ਕਮੇਟੀ ਵਲੋਂ ਕਾਲੇ ਘਣੂੰਪੁਰ ਦੀ ਘਟਨਾ ਦੇ ਜ਼ਖਮੀਆਂ ਨੂੰ ਸਹਾਇਤਾ ਦਾ ਐਲਾਨ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਕਾਲੇ ਘਣੂੰਪੁਰ ਦੇ ਇੱਕ ਗੁਰਦੁਆਰਾ PPN2502201807ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਸ਼ਨਿੱਚਰਵਾਰ ਨੂੰ ਗੈਸੀ ਗੁਬਾਰਿਆਂ ਦਾ ਸਿਲੰਡਰ ਫਟਣ ਕਾਰਨ ਕੁਝ ਬੱਚਿਆਂ ਦੇ ਜ਼ਖਮੀ ਹੋ ਜਾਣ ਦੀ ਘਟਨਾ ਨੂੰ ਦੁਖਮਈ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਭਾਵਿਤਾਂ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਅਚਾਨਕ ਵਾਪਰੀ ਇਸ ਘਟਨਾ ਦੌਰਾਨ ਜ਼ਖਮੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਗੰਭੀਰ ਜ਼ਖਮੀਆਂ ਨੂੰ ਇਲਾਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ 20-20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਦੀ ਅਰਦਾਸ ਵੀ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਹ ਘਟਨਾ ਭਿਆਨਕ ਅਤੇ ਦੁਖਮਈ ਹੈ ਅਤੇ ਅਜਿਹੀਆਂ ਘਟਨਾਵਾਂ ਨਾ ਵਾਪਰਣ, ਇਸ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰੀ ਵਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹੀ ਕੋਈ ਵੀ ਵਿਸਫੋਟਕ ਵਸਤੂ ਨੂੰ ਜੋੜ ਮੇਲਿਆਂ ਆਦਿ ਵਾਲੇ ਥਾਵਾਂ ’ਤੇ ਲਿਜਾਣ ਨੂੰ ਸਖਤੀ ਨਾਲ ਰੋਕਿਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਟਾਲਿਆ ਜਾ ਸਕੇ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …

Leave a Reply