ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ‘ਖੇਲੋ ਇੰਡਿਆਂ ਖੇਲੋ ਸਕੂਲ’ ਖੇਡਾਂ ਵਿੱਚ ਸਪੋਰਟਸ
ਸਕੂਲ ਘੁੱਦਾ ਦੇ ਬਾਸਕਿਟਬਾਲ ਖਿਡਾਰੀ ਮਨੀ ਸਿੰਘ ਨੇ ਰਾਸ਼ਟਰੀ ਪੱਧਰ `ਤੇ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਪੰਜਾਬ ਰਾਜ ਦਾ ਨਾਮ ਰੌਸ਼ਨ ਕੀਤਾ।ਬੀਤੇ ਦਿਨੀਂ ਦਿੱਲੀ ਵਿਖੇ ਹੋਏ ਇਸ ਟੂਰਨਾਮੈਂਟ ਵਿੱਚ ਸਾਰੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚੋ ਕੱਲ ਅੱਠ ਬਾਸਕਿਟਬਾਲ ਟੀਮਾਂ ਨੇ ਹਿੱਸਾ ਲਿਆ।ਪੰਜਾਬ ਵਲੋ ਖੇਡਦੇ ਹੋਏ ਮਨੀ ਸਿੰਘ ਨੇ ਆਪਣੀ ਟੀਮ ਲਈ ਸੋਨ ਤਮਗਾ ਜਿੱਤਣ ਵਿੱਚ ਅਹਿਮ ਯੋਗਦਾਨ ਪਾਇਆ।ਉਸ ਦੀ ਚੋਣ ਭਾਰਤ ਦੇ ਸਰਬਉਤਮ 16 ਖਿਡਾਰੀਆਂ ਵਿੱਚ ਹੋਈ ਹੈ।ਸਕੂਲ ਪੁੰਹਚਣ `ਤੇ ਪ੍ਰਿੰਸੀਪਲ ਰਮਨਦੀਪ ਸਿੰਘ ਗਿੱਲ ਨੇ ਸਵੇਰ ਦੀ ਸਭਾ ਵਿੱਚ ਮਨੀ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਅਤੇ ਦੂਸਰੇ ਖਿਡਾਰੀਆਂ ਨੂੰ ਵੀ ਖੇਡ ਪ੍ਰਾਪਤੀਆਂ ਲਈ ਪ੍ਰੇਰਿਆ।ਉਹਨਾਂ ਕਿਹਾ ਕਿ ਖਿਡਾਰੀ ਮਨੀ ਸਿੰਘ ਨੂੰ ਟੂਰਨਾਮੈਂਟ ਤੋਂ ਆਪਣੇ ਪਿੰਡ ਵਾਪਸ ਮਲੋਟ ਪਰਤਣ ਤੇ ਡਾ. ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਨੇ 30,000/- ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।ਇਸ ਸਮੇ ਬਾਸਕਿਟਬਾਲ ਕੋਚ ਕਮ ਸਪੋਰਟਸ ਕੋਆਰਡੀਨੇਟਰ ਹਰਜਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਖਿਡਾਰੀ ਅੰਤਰਰਾਸ਼ਟਰੀ ਪੱਧਰ `ਤੇ ਵੀ ਆਪਣਾ ਤੇ ਸਕੂਲ ਦਾ ਨਾਮ ਰੌਸ਼ਨ ਕਰੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media