ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ
ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਹਿੰਦਰ ਸਿੰਘ ਨਾਨਕ ਨਾਮ ਲੇਵਾ ਦੇ ਗ੍ਰਹਿ ਮਿੰਨੀ ਸੈਕਟਰੀਏਟ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ `ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ `ਚ ਕੀਤੇ ਗਏ।ਸੁਸਾਇਟੀ ਮੈਂਬਰਾਂ ਨੇ ਸ਼ਬਦ ਕੀਰਤਨ ਗਾਇਨ ਕੀਤਾ।ਰਾਕੇਸ਼ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ ਆਦਿ ਮੈਂਬਰਾਂ ਨੇ ਸਮਾਗਮ ਵਿੱਚ ਭਾਗ ਲਿਆ।ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।ਸੰਗਤਾਂ ਨੂੰ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media