Sunday, December 22, 2024

ਖਾਲਸਾ ਕਾਲਜ ਕਾਮਰਸ ਵਿਭਾਗ ਵਿਖੇ ‘ਜੀ.ਐਸ.ਟੀ-ਇੱਕ ਝਾਤ’ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜਨੈਸ ਐਡਮਨਿਸਟ੍ਰੇਸ਼ਨ PPN2602201814ਦੇ ਪੀ.ਜੀ ਵਿਭਾਗ ਨੇ ਅੱਜ ‘ਜੀ.ਐਸ.ਟੀ (ਗੁਡਜ਼ ਅਤੇ ਸਰਵਿਸ ਟੈਕਸ) ਇਕ ਝਾਤ ਵਿਸ਼ੇ ’ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ ’ਚ ਸੂਬੇ ਦੇ ਜੀ.ਐਸ.ਟੀ ਡਿਪਟੀ ਕਮਿਸ਼ਨਰ ਹਰਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੀ.ਏ ਵਿਨਾਮਰ ਗੁਪਤਾ ਉਚੇਚੇ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਐਚ.ਪੀ ਸਿੰਘ ਨੇ ਨਵੇਂ ਟੈਕਸ ਪ੍ਰਣਾਲੀ ਬਾਰੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਭਾਗ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੇਂ ਕਾਨੂੰਨ ਬਾਰੇ ਜਾਣੂ ਕਰਵਾਉਣ ਲਈ ਜੀ.ਐਸ.ਟੀ ਸਬੰਧੀ ਸਮੂਹ ਵਿੱਦਿਅਕ ਸੰਸਥਾਵਾਂ ਤੱਕ ਪਹੁੰਚ ਕਰਕੇ ਪ੍ਰੋਗਰਾਮ ਦਾ ਅਗਾਜ਼ ਕੀਤਾ ਹੈ।ਉਨ੍ਹਾਂ ਇਸ ਮੌਕੇ ਜੀ.ਐਸ.ਟੀ ਸਿਸਟਮ ਨੂੰ ਲਾਗੂ ਕਰਨ ਅਤੇ ਲਾਗੂ ਕਰਨ ’ਚ ਨੌਜਵਾਨ ਪੀੜ੍ਹੀ ਦੀ ਭੂਮਿਕਾ ਨੂੰ ਬਹੁਤ ਮਹੱਤਵਪੂਰਨ ਦੱਸਿਆ।ਗੁਪਤਾ ਨੇ ਹਕੀਕੀ ਤਸਵੀਰਾਂ ਦੇ ਨਾਲ ਜੀ.ਐਸ.ਐਸ ਦੇ ਪ੍ਰੈਕਟੀਕਲ ਪੱਖਾਂ ਨਾਲ ਦਰਸ਼ਕਾਂ ਨੂੰ ਸੰਬੋਧਨ ਕੀਤਾ।
ਪ੍ਰੋਗਰਾਮ ਦੀ ਯੋਜਨਾ ਪ੍ਰਿੰ: ਡਾ. ਮਹਿਲ ਸਿੰਘ ਅਤੇ ਡਾ. ਜੇ. ਐਸ.ਅਰੋੜਾ, ਡਿਪਾਰਟਮੈਂਟ ਆਫ਼ ਕਾਮਰਸ ਦੀ ਅਗਵਾਈ ਹੇਠ ਹੋਈ।ਜਿਸ ’ਚ ਓ. ਐਸ. ਡੀ. ਪ੍ਰੋ. ਨਵਨੀਨ ਬਾਵਾ ਅਤੇ ਪ੍ਰੋ. ਸੁਖਮੈਨ ਬੇਦੀ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।ਅਰੋੜਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਦਰਸ਼ਕਾਂ ਦੇ ਸਨਮੁੱਖ ਵਿਸ਼ੇ ’ਤੇ ਅਧਾਰਿਤ ਪ੍ਰੋਗਰਾਮ ਦਾ ਅਗਾਜ਼ ਕੀਤਾ।ਇਸ ਮੌਕੇ ਕਾਮਰਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਪੂਨਮ ਸ਼ਰਮਾ ਨੇ ਪ੍ਰੋਗਰਾਮ ਦੇ ਉਦੇਸ਼ ’ਤੇ ਚਾਨਣਾ ਪਾਇਆ ਅਤੇ ਕਾਮਰਸ ਦੇ ਅਸਿਸਟੈਂਟ ਪ੍ਰੋਫੈਸਰ ਡਾ: ਏ.ਕੇ ਕਾਹਲੋ ਨੇ ਇਸ ਮੌਕੇ ਧੰਨਵਾਦ ਮੱਤਾ ਪੇਸ਼ ਕੀਤਾ।
ਪ੍ਰੋਗਰਾਮ ਦਾ ਮੰਚ ਸੰਚਾਲਕ ਦੀ ਭੂਮਿਕਾ ਪ੍ਰੋ: ਆਂਚਲ ਅਰੋੜਾ ਨੇ ਬਾਖੂਬੀ ਨਿਭਾਈ।ਇਸ ਮੌਕੇ ਡਾ. ਅਵਤਾਰ ਸਿੰਘ, ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਅਜੈ ਸਹਿਗਲ, ਡਾ. ਰਛਪਾਲ ਸਿੰਘ, ਡਾ. ਨਿਧੀ ਸਭਰਵਾਲ, ਪ੍ਰੋ: ਮੀਨੂੰ ਚੋਪੜਾ, ਪ੍ਰੋ. ਸੁਖਦੀਪ ਕੌਰ, ਪ੍ਰੋ: ਰੀਮਾ ਸਚਦੇਵਾ, ਪ੍ਰੋ. ਮਨਪ੍ਰੀਤ ਕੌਰ, ਡਾ. ਜਯੋਤੀ ਵੋਹਰਾ, ਪ੍ਰੋ. ਸ਼ੀਖਾ ਚੌਧਰੀ, ਪ੍ਰੋ. ਸਾਕਸ਼ੀ ਸ਼ਰਮਾ, ਪ੍ਰੋ: ਸ਼ਿਵਮ ਸਰਪਾਲ, ਡਾ. ਸ਼ਿਵਾਨੀ ਨਿਸ਼ਚਲ, ਡਾ. ਮੇਘਾਂਦ, ਡਾ. ਮਨੀਸ਼ਾ ਬਹਿਲ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply