Friday, September 11, 2026

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ PPN2602201816ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ ਸੀ।ਮੌਜ਼ੂਦਾ ਵਿਦਿਆਰਥਣਾਂ ਦੁਆਰਾ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ’ਚ ਗਿੱਧਾ, ਡਾਂਸ, ਗੀਤ, ਸਕਿੱਟਾਂ ਆਦਿ ਰਾਹੀਂ ਵਿਦਿਆਰਥਣਾਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਕੀਤਾ।ਵੱਖ-ਵੱਖ ਤਰ੍ਹਾਂ ਦੇ ਵਿਦਿਆਰਥਣਾਂ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਮਿਸ ਫੇਅਰਵੈਲ ਕੋਮਲਪ੍ਰੀਤ ਕੌਰ, ਮਿਸ ਚਾਰਮਿੰਗ ਆਂਚਲ ਅਤੇ ਮਿਸ ਬਿਊਟੀਫੁਲ ਸਮਾਇਲ ਅਵਨੀਤ ਕੌਰ ਨੂੰ ਚੁਣਿਆ ਗਿਆ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਰਥਿਕ ਪੱਖੋਂ ਮਜ਼ਬੂਤ ਹੋਣ ਅਤੇ ਜ਼ਿੰਦਗੀ ’ਚ ਸਫ਼ਲਤਾ ਹਾਸਲ ਕਰਨ ਲਈ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ। ਉਨ੍ਹਾਂ ਕਿਹਾ ਕਿ ਕੋਈ ਮੰਜਿਲ ਦੂਰ ਨਹੀਂ ਹੁੰਦੀ, ਬੱਸ ਉਸ ਨੂੰ ਹਾਸਲ ਕਰਨ ਲਈ ਇਕ ਜੋਸ਼ ਤੇ ਜਨੂੰਨ ਚਾਹੀਦਾ ਹੈ ਅਤੇ ਜਿੰਨ੍ਹਾਂ ਦੇ ਮਨ ਸਾਫ਼ ਹਨ ਉਹ ਕਦੇ ਵੀ ਅਸਫ਼ਲਤਾ ਦੇ ਨੇੜੇ ਵੀ ਨਹੀਂ ਫੱਟਕਦੇ।ਉਨ੍ਹਾਂ ਵਿਦਿਆਰਥਣਾਂ ਦੇ ਚੰਗੇ ਭਵਿੱਖ ਲਈ ਆਪਣੀਆਂ ਸ਼ੁਭਇੱਛਾਵਾਂ ਭੇਟ ਕੀਤੀਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਮੌਜ਼ੂਦ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply