ਮਲੋਟ, 26 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਾਇੰਸ ਦਿਵਸ ਮਨਾਇਆ ਗਿਆ, ਜਿਸ ਵਿੱਚ ਸੰਜੀਵ ਕੁਮਾਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿਦੜਬਾਹਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਸ੍ਰੀਮਤੀ ਨਿਧਾ ਨਾਰੰਗ ਸਾਇੰਸ ਮਿਸਟ੍ਰੈਸ ਨੇ ਕੋਮੀ ਸਾਇੰਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਕਿ੍ਸ਼ਨ ਕੁਮਾਰ ਸਾਇੰਸ ਮਾਸਟਰ ਨੇ ਸਾਇੰਸ ਦਿਵਸ ਕਿਉਂ ਮਨਾਇਆ ਜਾਂਦਾ ਹੈ, ਇਸ ਬਾਰੇ ਜਾਣਕਾਰੀ ਦਿੱਤੀ।ਸੁਨੀਲ ਕੁਮਾਰ ਲੈਕਚਰਾਰ ਨੇ ਬੱਚਿਆਂ ਵਿੱਚ ਵਿਗਿਆਨਕ ਦਿ੍ਸਟੀਕੋਨ ਤੇ ਜੋਰ ਦਿੱਤਾ।ਇਸ ਮੌਕੇ ਮੁੱਖ ਮਹਿਮਾਨ ਸੰਜੀਵ ਕੁਮਾਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਦੜਬਾਹਾ ਨੇ ਬੋਲਦਿਆਂ ਨੂੰ ਵਿਗਿਆਨਕ ਸੋਚ ਰੱਖਣ ਵਾਸਤੇ ਕਿਹਾ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਹਰ ਚੀਜ ਨੂੰ ਵਿਗਿਆਨਕ ਸੋਚ ਨਾਲ ਦੇਖਣ।
ਇਸ ਸਮੇਂ ਵਿਗਿਆਨ ਨਾਲ ਸਬੰਧਿਤ ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪੂਨਮ ਨੇ ਪਹਿਲਾ, ਕਮਲੇਸ਼ ਦੂਜਾ, ਦੀਪਿਕਾ ਨੇ ਤੀਜਾ ਸਥਾਨ ਹਾਸਲ ਕੀਤਾ।ਭਾਸ਼ਣ ਮੁਕਾਬਲਿਆਂ ਵਿੱਚ ਨਸੀਬ ਨੇ ਪਹਿਲਾ, ਸਿਮਰਨਪ੍ਰੀਤ ਕੌਰ ਨੇ ਦੂਜਾ ਤੇ ਮਧੂ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ।ਪਿ੍ੰਸੀਪਲ ਵਿਜੈ ਗਰਗ ਨੇ ਮੁਖ ਮਹਿਮਾਨ ਨੂੰ `ਜੀ ਆਇਆਂ` ਕਿਹ। ਉਨਾਂ ਨੇ ਹੋਰ ਕਿਹਾ ਕਿ ਕੌਮੀ ਸਾਇੰਸ ਦਿਵਸ ਮਨਾਉਣ ਨਾਲ ਬੱਚਿਆਂ ਦੀ ਜਾਣਕਾਰੀ ਵਿੱਚ ਬਹੁਤ ਵਾਧਾ ਹੁੰਦਾ ਹੈ ਅਤੇ ਸਾਇੰਸ ਮੇਲੇ ਲਾਉਣ ਨਾਲ ਵੀ ਬੱਚਿਆਂ ਵਿੱਚ ਸਾਇੰਸ ਵਿਸ਼ੇ ਵਿੱਚ ਰੁੱਚੀ ਪੈਦਾ ਕੀਤੀ ਜਾ ਸਕਦੀ ਹੈ।ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਡੀ.ਪੀ.ਈ ਨੇ ਸੰਭਾਲੀ।ਇਸ ਮੋਕੇ ਮੈਡਮ ਰਵਿੰਦਰ ਪਾਲ, ਮੈਡਮ ਸਰੇਸਟਾ, ਮੈਡਮ ਸੁਨੀਤਾ ਰਾਣੀ, ਮਨਿੰਦਰ ਸਿੰਘ ਐਸ. ਐਲ.ਏ.ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …