ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ ਵਿੱਚ ਤਨ ਮਨ ਤੋਂ ਲੈ ਕੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕੀਤੀ ਅਤੇ ਬੱਚਿਆਂ ਨੇ ਉਹਨਾਂ ਦੀ ਹਾਜ਼ਰੀ ਵਿੱਚ ਪ੍ਰਣ ਲਿਆ ਕਿ ਆਉਣ ਵਾਲੇ ਸਮੇਂ ਵਿੱਚ ਸਫ਼ਾਈ ਸੰਬੰਧੀ ਰਲ ਕੇ ਭਾਰਤ ਸਰਕਾਰ ਦੀ ਮੁਹਿੰਮ ਵਿੱਚ ਸਹਿਯੋਗ ਦੇਣਗੇ।ਇਸ ਸੈਮੀਨਾਰ ਵਿਚ ਕਾਲਜ ਦੇ ਡਾਇਰੈਕਟਰ ਲੋਕਬੰਧੂ, ਵਾਇਸ ਪਿੰਸੀਪਲ ਰਵਿੰਦਰ ਕੌਰ ਅਤੇ ਸਮੂਹ ਸਟਾਫ ਵਲੋਂ ਆਏ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …