ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਕਾਲਾਬੂਲਾ ਦੀ ਇਸ ਬੇਵਕਤੀ ਹੋਈ ਮੌਤ ਨਾਲ ਪੰਥ ਦਰਦੀਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।ਇਹਨਾਂ ਦੀ ਮੌਤ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨਾਂ ਕਿਹਾ ਕੇ ਭਾਈ ਸੁਰਜੀਤ ਸਿੰਘ ਬਹੁਤ ਮਿਲਾਪੜੇ ਸੁਭਾਅ ਦੇ ਮਾਲਕ ਸਨ ਅਤੇ ਜਿੱਥੇ ਵੀ ਸਿੱਖ ਪੰਥ ਨੂੰ ਇਹਨਾਂ ਦੀ ਲੋੜ ਹੋਵੇ ਉਥੇ ਹਮੇਸ਼ਾਂ ਸੱਚ ਉਪਰ ਪਹਿਰਾ ਦਿੰਦੇ ਹੋਏ ਡਟ ਕੇ ਪਹਿਰਾ ਦਿੰਦੇ ਸਨ ਅਤੇ ਗੁਰੂ ਦੇ ਭੈਅ ਵਿੱਚ ਰਹਿ ਕੇ ਪੰਥਕ ਸੇਵਾ ਕਰਦੇ ਸਨ।ਗੁਰੂ ਸਾਹਿਬ ਕਿਰਪਾ ਕਰਕੇ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media