ਚੰਡੀਗੜ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਸ਼ਾਮ ਇਥੇ ਪੀ.ਜੀ.ਆਈ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ।72 ਵਰ੍ਹਿਆਂ ਸਰਦੂਲ ਸਿੰਘ ਬੰਡਾਲਾ ਜੋ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀਅ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਰਦੂਲ ਸਿੰਘ ਬੰਡਾਲਾ ਵਲੋਂ ਸਮਾਜ ਦੇ ਪੱਛੜੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੀ ਅਹਿਮ ਯੋਗਦਾਨ ਪਾਇਆ।ਦੁੱਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …