Tuesday, March 3, 2026

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 28 ਫ਼ਰਵਰੀ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ PPN2802201807ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਤਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ।ਪਾਠ ਦੇ ਭੋਗ ਉਪਰੰਤ ਸਕੂਲ ਵਿਦਿਆਰਥੀਆਂ ਵਲੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ।
ਛੀਨਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੀ 125 ਸਾਲ ਪੁਰਾਤਨ ਤੇ ਪਲੇਠੀ ਵਿੱਦਿਅਕ ਸੰਸਥਾ ਹੈ, ਜਿਸ ਦੀਆਂ ਵਿੱਦਿਅਕ, ਸਪੋਰਟਸ, ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਨ।ਉਨ੍ਹਾਂ ਆਸ ਪ੍ਰਗਟਾਉਂਦਿਆ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀ ਇਸ ਸੰਸਥਾ ਦੇ ਸ਼ਾਨਦਾਰ ਇਤਿਹਾਸ ਨੂੰ ਬਰਕਰਾਰ ਰੱਖੋਗੇ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਆਪਣੀ ਅਕਲ ਨਾਲ ਗ੍ਰਹਿਣ ਕੀਤਾ ਗਿਆਨ ਹੀ ਜ਼ਿੰਦਗੀ ’ਚ ਕੰਮ ਆਉਂਦਾ ਹੈ, ਦੂਜਿਆਂ ਦੇ ਖੰਭਾਂ ’ਤੇ ਉਡਾਣ ਕਦੀ ਨਹੀਂ ਭਰੀ ਜਾ ਸਕਦੀ। ਇਸ ਕਰਕੇ ਮਿਹਨਤ ਨਾਲ ਇਮਤਿਹਾਨ ’ਚ ਚੰਗੇ ਅੰਕ ਪ੍ਰਾਪਤ ਕਰਕੇ ਸਫ਼ਲਤਾ ਪ੍ਰਾਪਤ ਕਰੋੋ। ਇਸ ਧਾਰਮਿਕ ਸਮਾਗਮ ’ਚ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਸਕੱਤਰ ਸਕੂਲਜ਼, ਸੁਖਦੇਵ ਸਿੰਘ ਅਬਦਾਲ ਧਾਰਮਿਕ ਸਕੱਤਰ, ਗੁਰਮਹਿੰਦਰ ਸਿੰਘ ਮੈਂਬਰ ਕੌਂਸਲ, ਅੰਡਰ ਸੈਕਟਰੀ ਡੀ. ਐਸ. ਰਟੌਲ, ਅਮਰਜੀਤ ਸਿੰਘ ਗਿੱਲ ਪ੍ਰਿੰਸੀਪਲ ਖ਼ਾਲਸਾ ਕਾਲਜ ਪਬਲਿਕ ਸਕੂਲ, ਗੁਰਜੀਤ ਸਿੰਘ ਸੇਠੀ ਪ੍ਰਿੰਸੀਪਲ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਸ੍ਰੀਮਤੀ ਪੁਨੀਤ ਕੌਰ ਨਾਗਪਾਲ ਪ੍ਰਿੰਸੀਪਲ ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ, ਭਾਈ ਹਰਜੀਤ ਸਿੰਘ ਫਰਾਸ਼, ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply