ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿੱਚ ਨਿਰੰਤਰ ਸੁਧਾਰ ਲਈ ਚਲਾਏ ਜਾ ਰਹੇ ਪ੍ਰੋਜੈਕਟ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਸਰਕਾਰੀ ਸਕੂਲਾਂ ਵਿਚਲੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਦੇ ਮੰਤਵ ਨਾਲ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ 5 ਫ਼ਰਵਰੀਤੋਂ ਸੂਬੇ ‘ਚ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਇਹ ਮਸ਼ਾਲ ਮਾਰਚ 26 ਫ਼ਰਵਰੀ ਨੂੰ ਦਾਖਲ ਹੋਇਆ ਅਤੇ 27 ਫਰਵਰੀ ਨੂੰ ਇਸ ਮਾਰਚ ਨੇ ਜਿਲ੍ਹਾ ਪਠਾਨਕੋਟ ਵਿੱਚ ਲੋਕਾਂ ਨੂੰ ਜਾਗਰੁਕ ਕੀਤਾ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਦਾਖਲਾ ਮਸਾਲ ਮਾਰਚ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਤੋਂ ਹਰੀ ਝੰਡੀ ਦੇਣ ਮਗਰੋਂ ਕੀਤਾ।
ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਸ਼ਾਲ ਮਾਰਚ ਆਮ ਲੋਕਾਂ ਨੂੰ ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖਲੇ ਲਈ ਜਾਗਰੂਕ ਕਰਨ ਲਈ ਸਹਾਈ ਸਿੱਧ ਹੋਵੇਗਾ। ਇਸ ਉਪਰੰਤ ਇਹ ਮਸ਼ਾਲ ਮਾਰਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ, ਸਰਕਾਰੀ ਹਾਈ ਸਕੂਲ ਬਨੀਲੋਧੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਅਤੇ ਇਸ ਤੋਂ ਬਾਅਦ ਇਹ ਮਸਾਲ ਮਾਰਚ ਪਠਾਨਕੋਟ ਤੋਂ ਹੰਦਿਆਂ ਹੋਇਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲਭੁਰ ਵਿਖੇ ਆਪਣੀ ਮੰਜ਼ਿਲ ਤੱਕ ਪਹੁੰਚਿਆ।ਇਸ ਮਸ਼ਾਲ ਮਾਰਚ ਵਿੱਚ ਸ਼ਾਮਿਲ ਅਧਿਕਾਰੀਆਂ ਅਤੇ ਟੀਮ ਮੈਂਬਰਾਂ ਵੱਲੋਂ ਆਮ ਜਨਤਾ ਨੂੰ ਸਰਕਾਰੀ ਸਕੂਲਾਂ ਵਿਚ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਗਏ ਅਤੇ ਵੱਖ-ਵੱਖ ਫਲੈਕਸ, ਮਾਟੋ, ਬੈਨਰ ਤੇ ਇਸ਼ਤਿਹਾਰਾਂ ਰਾਹੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਸਬੰਧੀ ਪੂਰਾ ਪ੍ਰਚਾਰ ਕੀਤਾ ਗਿਆ।ਰਸਤੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਇਸ ਮਸ਼ਾਲ ਮਾਰਚ ਦਾ ਸਵਾਗਤ ਕੀਤਾ ਗਿਆ।ਮਸ਼ਾਲ ਮਾਰਚ ਦੋਰਾਨ ਟੀਮ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਦਾਖਲਾ ਮੁਹਿੰਮ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਜਾਵੇਗਾ।ਅੰਤ ਵਿੱਚ ਮਸਾਲ ਮਾਰਚ ਜਿਲ੍ਹਾ ਹੁਸ਼ਿਆਰਪੁਰ ਦੇ ਲਈ ਮਾਨਸਰ ਤੋਂ ਰਵਾਨਾ ਕੀਤਾ ਗਿਆ।
ਇਸ ਮੋਕੇ ਰਵਿੰਦਰ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.), ਕੁਲਵੰਤ ਸਿੰਘ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ), ਪ੍ਰਿੰਸੀਪਲ ਅਸ਼ਵਨੀ ਕੁਮਾਰ, ਪਿ੍ਰੰਸੀਪਲ ਮਨੋਹਰ ਲਾਲ, ਪਿ੍ਰੰਸੀਪਲ ਮਹਿੰਦਰਪਾਲ ਸੈਣੀ, ਪਿ੍ਰੰਸੀਪਲ ਦਰਸਨ ਸਿੰਘ, ਰਾਮ ਪਾਲ ਮਹਾਜਨ, ਰਾਜੇਸਵਰ ਸਲਾਰੀਆ, ਮਨੀਸ਼ਾ ਸ਼ਰਮਾ, ਜਿਲ੍ਹੇ ਦੇ ਸਾਰੇ ਬੀ.ਪੀ.ਓ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …