ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਨੋਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੀ 26 ਫਰਵਰੀ ਨੂੰ ਸ੍ਰੀ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਵੱਲੋਂ ਸਥਾਨਕ ਆਈ.ਟੀ.ਆਈ.(ਲੜਕੇ) ਵਿਖੇ ਲਗਾਏ ਦੁਸਰੇ ਸੂਬਾ ਪੱਧਰੀ ਰੋਜਗਾਰ ਮੇਲੇ ਵਿੱਚ ਪਹਿਲੇ ਦਿਨ 334 ਨੋਜਵਾਨਾਂ ਦੀ ਇੰਟਰਵਿਊ ਲਈ ਗਈ ਅਤੇ ਇਸ ਵਿੱਚੋਂ 176 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਪਲੇਸਮੈਂਟ ਕੀਤੀ ਗਈ ਅਤੇ ਅੱਜ ਦੂਸਰੇ ਦਿਨ 298 ਬੇਰੋਜਗਾਰ ਨੋਜਵਾਨਾਂ ਨੇ ਇੰਟਰਵਿਓ ਦਿੱਤੀ ਜਿਸ ਵਿੱਚੋਂ 178 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਪਲੇਸਮੈਂਟ ਕੀਤੀ ਗਈ।ਇਹ ਜਾਣਕਾਰੀ ਹਰੀਸ਼ ਮੋਹਣ ਪਿ੍ਰੰਸੀਪਲ ਆਈ.ਟੀ.ਆਈ (ਲੜਕੇ) ਪਠਾਨਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਦੇ ਰੋਜਗਾਰ ਮੇਲੇ ਵਿੱਚ ਕਰੀਬ 17 ਕੰਪਨੀਆਂ ਦੇ ਅਧਿਕਾਰੀ ਪਹੰੁਚੇ ਅਤੇ ਨੋਜਵਾਨਾਂ ਦੀ ਇੰਟਰਵਿਓ ਲਈ।ਉਨ੍ਹਾਂ ਦੱਸਿਆ ਕਿ ਅੱਜ ਰੋਜਗਾਰ ਮੇਲੇ ਦੇ ਦੂਸਰੇ ਦਿਨ 380 ਬੇਰੋਜਗਾਰ ਨੋਜਵਾਨਾਂ ਦੀ ਮੋਕੇ ਤੇ ਰਜਿਸਟ੍ਰੇਸ਼ਨ ਵੀ ਕੀਤੀ ਗਈ।
ਰੋਜਗਾਰ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਆਈ.ਟੀ.ਆਈ ਪਠਾਨਕੋਟ ਵਿਖੇ ਅੱਜ ਰੋਜਗਾਰ ਮੇਲੇ ਦਾ ਦੂਸਰਾ ਦਿਨ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਦੇ ਇਛੁੱਕ ਨੌਜਵਾਨ ਹਾਲੇ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ।ਜਿਨ੍ਹਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ, ਉਹ ਵੀ ਆਪਣੀ ਆਨਲਾਈਨ ਐਪਲੀਕੇਸ਼ਨ ਨੂੰ ਅਪਡੇਟ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਉਨਾਂ ਦੇ ਘਰਾਂ ਵਿਚ ਜਾ ਕੇ ਨੌਕਰੀ ਮੇਲੇ ਲਗਾ ਕੇ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਜਿਲ੍ਹਾ ਪਠਾਨਕੋਟ ਦੇ ਨੋਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਰੋਜਗਾਰ ਮੇਲਿਆਂ ਤੋਂ ਲਾਭ ਪ੍ਰਾਪਤ ਕਰਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …