ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਖਿਆ ਵਿਭਾਗ ਤੋਂ ਆਪਣੀ ਸੇਵਾ ਮੁਕਤੀ ਹੋਣ
ਉਪਰੰਤ ਜਗਦੀਸ਼ ਸਿੰਘ ਵਲੋਂ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਅੰਮਿ੍ਰਤ ਵੇਲੇ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ `ਚ ਕੀਤੇ ਗਏ।ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਸੁਸਇਟੀ ਮੈਂਬਰਾਂ ਨੇ ਪਰਿਵਾਰ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਸੇਵਾ ਮੁਕਤੀ ਮੌਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।ਸੁਸਾਇਟੀ ਮੈਂਬਰਾਂ ਵਲੋਂ ਜਗਦੀਸ਼ ਸਿੰਘ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਅਮਰਜੀਤ ਸਿੰਘ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਚਰਨਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਹਰਜਿੰਦਰ ਸਿੰਘ ਸੇਠੀ, ਜੋਗਿੰਦਰ ਸਿੰਘ, ਪ੍ਰਿਤਪਾਲ ਸਿੰਘ ਪਾਲੀ, ਕਿਸ਼ਨ ਸਿੰਘ ਆਦਿ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ, ਰਿਸ਼ੇਤਦਾਰਾਂ ਤੇ ਸਾਕ-ਸੰਬੰਧੀਆਂ ਨੇ ਵਧਾਈਆਂ ਦਿੱਤੀਆਂ।ਸੰਗਤਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media