Thursday, September 19, 2024

31 ਮਾਰਚ ਤੱਕ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ PPN0103201808ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ ਅਤੇ ਹਰੇਕ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਨੇਪੇ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਮਾਂ ਅਤੇ ਬੱਚੇ ਦੀ ਮੌਤ ਦਰ ਘਟਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਯੋਗ ਉਪਰਾਲੇ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਜਿਲੇ੍ਹ ਵਿੱਚ ਚੱਲ ਰਹੇ ਅਲਟਰਾਸਾਉਂਟ ਸੈਂਟਰਾਂ ਦੀ ਚੈਕਿੰਗ ਸਮੇਂ ਸਮੇਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਵੱਧ ਰਹੀ ਅਬਾਦੀ ਨੁੰ ਕੰਟਰੋਲ ਕਰਨ ਲਈ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਵਰਤੋਂ ਕਰਨ ਤੇ ਜੋਰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਠੀਕ ਰੱਖਣ ਲਈ ਟੀਕਾਕਰਨ ਪ੍ਰੋਗਰਾਮ ਪਿੰਡ ਪੱਧਰ ਤੇ ਠੀਕ ਤਰੀਕੇ ਨਾਲ ਲਾਗੂ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਅਧੀਨ ਸਕੂਲਾਂ ਵਿੱਚ ਬੱਚਿਆਂ ਦੇ ਮੈਡੀਕਲ ਚੈਕਅਪ ਕੈਂਪ ਲਗਾਏ ਜਾਣ ਅਤੇ ਬੇਟੀ ਬਚਾਓ ਬੇਟੀ ਪੜਾਓ ਦੀ ਮੁਹਿੰਮ ਤਹਿਤ ਨੁਕੜ ਨਾਟਕ, ਰੈਲੀਆਂ ਅਤੇ ਸੈਮੀਨਾਰ ਕਰਵਾਏ ਜਾਣ ।
ਰਵਿੰਦਰ ਸਿੰਘ ਨੇ ਇਸ ਉਪਰੰਤ ਵਿਕਾਸ ਕੰਮਾਂ ਦੀ ਮੀਟਿੰਗ ਦਾ ਜਾਇਜਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੀ:ਆਰ:ਟੀ:ਸੀ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਕਾਰਜਕਾਰੀ ਇੰਜਨੀਅਰ ਨੂੰ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ 31 ਮਾਰਚ ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਜੀ:ਐਮ ਰੋਡਵੇਜ਼ ਨੂੰ ਕਿਹਾ ਕਿ ਆਉਂਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਰਕਸ਼ਾਪ ਵਿੱਚੋਂ ਪੁਰਾਣੇ ਟਾਇਰਾਂ ਨੂੰ ਚੁਕਾਇਆ ਜਾਵੇ ਤਾਂ ਜੋ ਮਲੇਰੀਏ ਦੀ ਬਿਮਾਰੀ ਤੋਂ ਬਚਿਆ ਜਾ ਸਕੇ।
ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵਿਅਕਤੀਆਂ ਦੀ ਪੈਨਸ਼ਨ ਤੁਰੰਤ ਲਗਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖੁਲੇ ਤੋਂ ਸ਼ੋਚ ਮੁਕਤ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ  ਅਤੇ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਵਿੱਚ ਪਖਾਨੇ ਬਣਾਏ ਜਾਣ।
ਮੀਟਿੰਗ ਵਿੱਚ ਸ੍ਰੀਮਤੀ ਨਰਿੰਦਰ ਕੌਰ ਸਿਵਲ ਸਰਜਨ, ਡਾ: ਸ਼ਰਨਜੀਤ ਕੌਰ ਡਿਪਟੀ ਡਾਇਰੈਕਟਰ ਡੈਂਟਲ, ਨਰੇਸ਼ ਚਾਵਲਾ ਜਿਲ੍ਹਾ ਟੀ.ਬੀ ਅਫਸਰ, ਡਾ: ਸੁਖਪਾਲ ਸਿੰਘ ਪਰਿਵਾਰ ਭਲਾਈ ਅਫਸਰ, ਡਾ: ਮਦਨ ਮੋਹਨ ਜਿਲ੍ਹਾ ਮਲੇਰੀਆ ਅਸਫਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਨਰਿੰਦਰਜੀਤ ਸਿੰਘ ਪਨੂੰ ਸਮਾਜ ਭਲਾਈ ਅਫਸਰ ਤੋਂ ਇਲਾਵਾ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply