Thursday, September 19, 2024

ਕੌਮ `ਚ ਦੁਬਿੱਧਾ ਪਾਉਣ ਦੀ ਕੋਸ਼ਿਸ਼ ’ਚ ਲੱਗੇ ਲੋਕਾਂ ਦਾ ਸਿੱਖ ਮੂੰਹ ਤੋੜਵਾਂ ਜਵਾਬ ਦੇਣ – ਜਥੇਦਾਰ ਗੁਰਬਚਨ ਸਿੰਘ

 ਗੁ. ਥੜ੍ਹਾ ਸਾਹਿਬ (ਪਾ: 9) ਸੰਗਤ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ PPN0103201815ਸਾਹਿਬ  ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਦਮਦਮੀ ਟਕਸਾਲ ਵੱਲੋਂ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ (ਪਾ: 9) ਦੀ ਕਾਰਸੇਵਾ ਸੰਪੂਰਨ ਹੋਣ ’ਤੇ ਸੰਗਤ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ ਕੀਤਾ ਗਿਆ।ਇਸ ਸੰਬੰਧੀ ਗੁ: ਥੜ੍ਹਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸ਼ੁਕਰਾਨਾ ਸਮਾਗਮ ਕੀਤਾ ਗਿਆ।ਜਿਥੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਤਖ਼ਤਾਂ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਦੀ ਮੌਜੂਦਗੀ ਵਿੱਚ ਗੁ: ਥੜ੍ਹਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਸ ਮੌਕੇ ਭਾਰੀ ਗਿਣਤੀ ’ਚ ਇਕੱਤਰ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਦਮਦਮੀ ਟਕਸਾਲ ਵਲੋਂ ਗੁਰਧਾਮਾਂ ਦੀ ਸੇਵਾ ਸੰਭਾਲ ਪ੍ਰਤੀ ਦਿਲਚਸਪੀ ਅਤੇ ਪੂਰੀ ਲਗਨ ਨਾਲ ਨਿਭਾਈ ਜਾ ਰਹੀ ਭੂਮਿਕਾ ਅਤੇ ਪੰਥ ਦੀ ਚੜ੍ਹਦੀਕਲਾ ਪ੍ਰਤੀ ਵਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਗਲਤ ਪ੍ਰਚਾਰ ਰਾਹੀਂ ਸਿੱਖ ਕੌਮ ਵਿੱਚ ਦੁਬਿਧਾ ਪਾਉਣ ਦੀ ਕੋਸ਼ਿਸ਼ ’ਚ ਲੱਗੇ ਲੋਕਾਂ ਦਾ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਪੰਥ ਨੂੰ ਦਰਪੇਸ਼ ਚੁਨੌਤੀਆਂ ਦਾ ਰਲ ਕੇ ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁ: ਥੜ੍ਹਾ ਸਾਹਿਬ ਦੀ ਕਾਰਸੇਵਾ ਨਿਸ਼ਚਿਤ ਸਮੇਂ ’ਚ ਮੁਕੰਮਲ ਕਰਨ ਅਤੇ ਇੱਕ ਆਲੀਸ਼ਾਨ ਸੁੰਦਰ ਗੁਰਦਵਾਰਾ ਸਾਹਿਬ ਦੀ ਸਥਾਪਨਾ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸਮੁੱਚੀ ਪੰਥ ਨੂੰ ਵਧਾਈ ਦਿੱਤੀ।ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਸਤਿਗੁਰਾਂ ਦੀ ਬਖਸ਼ਿਸ਼ ਸਦਕਾ ਸੰਪੂਰਨ ਹੋਈ ਹੈ।
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਦਿੱਲੀ ਸਿੱਖ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਅਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਗੁ: ਥੜ੍ਹਾ ਸਾਹਿਬ ਦੇ ਇਤਿਹਾਸ ’ਤੇ ਰੌਸ਼ਨੀ ਪਾਈ।ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਅਤੇ ਸਿੱਖ ਕੌਮ ਦੀਆਂ ਮਹਾਨ ਹਸਤੀਆਂ ਦਾ ਦਮਦਮੀ ਟਕਸਾਲ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਮਲਕੀਅਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਦੇ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਰਣਜੀਤ ਸਿੰਘ ਦਿਲੀ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਚਰਨ ਸਿੰਘ, ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਪਰਮਜੀਤ ਸਿੰਘ ਰਾਣਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਸੱਜਣ ਸਿੰਘ ਬਜ਼ੂਮਾਨ, ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ ਰਾਗੀ, ਅਜੈਬ ਸਿੰਘ ਅਭਿਆਸੀ, ਮਲਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ: ਰੂਪ ਸਿੰਘ, ਮੀਤ ਸਕੱਤਰ ਸੁਖਦੇਵ ਸਿੰਘ ਭੂਰਾ ਕੋਨਾ, ਅਵਤਾਰ ਸਿੰਘ ਸੈਂਪਲਾ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਅਤੇ ਪ੍ਰੋ: ਸਰਚਾਂਦ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply