ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਚਲਾਣਾ ਕਰ ਗਏ ਹਲਕਾ
ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਅੱਜ ਦਾ ਅੰਤਿਮ ਸੰਸਕਾਰ ਉਨਾਂ ਦੇ ਜ਼ੱਦੀ ਪਿੰਡ ਬੰਡਾਲਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਸਮੇਂ ਮੁੱਖ ਮੰਤਰੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਮ੍ਰਿਤਕ ਦੇਹ `ਤੇ ਫੁੱਲ ਮਾਲਵਾਂ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਉਨਾਂ ਦੇ ਘਰ ਅੰਤਿਮ ਰਸਮਾਂ ਪੂਰੀਆਂ ਕਰਕੇ ਮ੍ਰਿਤਕ ਦੇਹ ਕਾਫਲੇ ਦੇ ਰੂਪ ਵਿਚ ਜ਼ੱਦੀ ਪਿੰਡ ਬੰਡਾਲੇ ਪੁੱਜੀ ਤਾਂ ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿਚ ਲੋਕਾਂ ਨੇ ਆਪਣੇ ਹਰਮਨ ਪਿਆਰੇ ਆਗੂ ਨੂੰ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਜਲੀਆਂ ਭੇਟ ਕੀਤੀਆਂ। ਇਸ ਮਗਰੋਂ ਬੰਡਾਲਾ ਦੇ ਸਮਸ਼ਾਨ ਘਾਟ ਵਿਚ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ।ਲੋਕਾਂ ਦੇ ਦਰਸ਼ਨ ਕਰਨ ਮਗਰੋਂ ਪੁਲਿਸ ਦੀ ਟੁਕੜੀ ਨੇ ਵਿਛੜੇ ਨੇਤਾ ਨੂੰ ਸਲਾਮੀ ਦਿੱਤੀ।ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਜਿਲਾ ਪੁਲਿਸ ਮੁਖੀ ਪਰਮਪਾਲ ਸਿੰਘ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਲਾਲੀ ਮਜੀਠੀਆ, ਡਾ. ਦਲਬੀਰ ਸਿੰਘ ਵੇਰਕਾ, ਇੰਦਰਜੀਤ ਸਿੰਘ ਬਾਸਰਕੇ ਅਤੇ ਹੋਰ ਆਗੂਆਂ ਨੇ ਵਿੱਛੜੇ ਆਗੂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਚਿਖਾ ਨੂੰ ਅਗਨੀ ਉਨਾਂ ਦੇ ਵੱਡੇ ਬੇਟੇ ਤਜਿੰਦਰ ਸਿੰਘ ਨੇ ਵਿਖਾਈ।ਇਸ ਮੌਕੇ ਐਸ.ਡੀ.ਐਮ ਨਿਤੀਸ਼ ਸਿੰਗਲਾ, ਐਸ.ਪੀ ਮਨੋਹਰ ਲਾਲ, ਡੀ.ਐਸ.ਪੀ ਐਚ.ਐਸ ਬੋਪਾਰਾਏ, ਡੀ.ਐਸ.ਪੀ ਹਰਪ੍ਰੀਤ ਸਿੰਘ ਤੋਂ ਇਲਾਵਾ ਨਵਦੀਪ ਸਿੰਘ ਗੋਲਡੀ, ਕੁਲਵਿੰਦਰ ਸਿੰਘ ਰਮਦਾਸ, ਗਰੁਦੇਵ ਸਿੰਘ ਝੀਤਾ ਅਤੇ ਇਲਾਕਾ ਵਾਸੀ ਹਾਜਰ ਸਨ।
Check Also
ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …
Punjab Post Daily Online Newspaper & Print Media