Friday, March 27, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਪੋਕੇ ਵਿਖੇ ਜਿਲ੍ਹਾ ਪੱਧਰ ਦਾ ਕੈਂਪ 11 ਮਾਰਚ ਨੂੰ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ Legal1ਜਾਂਦੀਆਂ ਕਲਿਆਣਕਾਰੀ ਯੋਜਨਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਉਨਾਂ ਲੋਕਾਂ ਤੱਕ ਪੁੱਜਦਾ ਕਰਨ ਦੇ ਮਨੋਰਥ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਲੋਪੋਕੇ ਵਿਖੇ ਇਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਕੇ ’ਤੇ ਹੀ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਰਜਿਟਰਡ ਕਰਨਗੇ।ਉਕਤ ਜਾਣਕਾਰੀ ਦਿੰਦੇ ਜਿਲ੍ਹੇ ਤੇ ਸੈਸ਼ਨ ਜੱਸ ਕਰਮਜੀਤ ਸਿੰਘ ਕੰਗ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਇਹ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਕੈਂਪ ਵਿਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਭਲਾਈ ਤੇ ਕਲਿਆਣਕਾਰੀ ਯੋਜਨਾਵਾਂ ਦਿੰਦਾ ਵਿਭਾਗ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਮੌਕੇ ’ਤੇ ਲਾਭ ਦੇਵੇਗਾ।
ਸ੍ਰ. ਕੰਗ ਨੇ ਇਸ ਮੌਕੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੌਕੇ ਹਰੇਕ ਤਰਾਂ ਦੀ ਸਹੂਲਤ ਲੋਕਾਂ ਨੂੰ ਦੇਣ ਦਾ ਪ੍ਰਬੰਧ ਕਰਨ ਅਤੇ ਇਸ ਲਈ ਜ਼ਰੂਰੀ ਕੰਪਿਊਟਰ, ਇੰਟਰਨੈਟ ਆਦਿ ਦਾ ਪ੍ਰਬੰਧ ਵੀ ਮੌਕੇ ’ਤੇ ਹੋਵੇ, ਤਾਂ ਜੋ ਕੈਂਪ ਵਿਚ ਆਏ ਲੋਕਾਂ ਨੂੰ ਨਿਰਾਸ਼ ਨਾ ਮੁੜਨਾ ਪਵੇ।ਉਨਾਂ ਕੈਂਪ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਅਧਾਰ ਕਾਰਡ ਅਤੇ ਦੋ-ਦੋ ਤਸਵੀਰਾਂ ਲੈ ਕੇ ਆਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ, ਵਧੀਕ ਸੈਸ਼ਨ ਜੱਜ ਜੇ.ਐਸ ਭਿੰਡਰ, ਸੀ.ਜੀ.ਐਮ ਅਮਿਤ ਮਲਹਨ, ਸੀ.ਜੀ.ਐਮ ਮੋਨਿਕਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply