Thursday, August 6, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਪਰਿੰਗ ਫੈਸਟੀਵਲ 10 ਮਾਰਚ ਤੋਂ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਵਿਖੇ 10 GNDUਤੋਂ 12 ਮਾਰਚ ਨੂੰ ਸਪਰਿੰਗ ਫੈਸਟੀਵਲ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਫੁੱਲਾਂ ਅਤੇ ਪੌਦਿਆਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਇਹ ਪ੍ਰਦਰਸ਼ਨੀ ਅਤੇ ਸੈਮੀਨਾਰ ਵਾਤਾਵਰਣ ਅਤੇ ਬਨਸਪਤੀ ਪ੍ਰੇਮੀਆਂ ਲਈ ਵਿਸ਼ੇਸ਼ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ ਜੋ ਕਿ ਵਧੇਰੇ ਗਿਣਤੀ ਵਿਚ ਵਿਦਿਆਰਥੀ ਅਤੇ ਜਨਤਾ ਵਾਤਾਵਰਣ ਪ੍ਰਤੀ ਆਕਰਸ਼ਤ ਹੋਣ ਤੋਂ ਇਲਾਵਾ ਇਸ ਪ੍ਰਤੀ ਸੁਚੇਤ ਹੋਣ।
ਡਾ. ਜੇ.ਐਸ ਬਿਲਗਾ ਕੰਸਲਟੈਂਟ ਬਾਗਬਾਨੀ ਨੇ ਕਿਹਾ ਕਿ 10 ਮਾਰਚ ਨੂੰ ਫੁੱਲ ਅਤੇ ਪੌਦੇ ਮੁਕਾਬਲੇ ਲਈ ਇਕੱਤਰ ਕੀਤੇ ਜਾਣ ਤੋਂ ਇਲਾਵਾ ਰੰਗੋਲੀ ਲਈ ਐਂਟਰੀਆਂ ਵੀ ਲਈਆਂ ਜਾਣਗੀਆਂ।ਇਸੇ ਤਰ੍ਹਾਂ 11 ਮਾਰਚ ਨੂੰ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਵਿਖੇ ਸਵੇਰੇ 10.00 ਵਜੇ ਵਿਸ਼ੇ ਨਾਲ ਸਬੰਧਤ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ ਅਤੇ ਉਸੇ ਦਿਨ ਦੁਪਹਿਰ 12.30 ਵਜੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਹੋਵੇਗਾ ਅਤੇ ਇਹ ਪ੍ਰਦਰਸ਼ਨੀ ਜਨਤਾ ਲਈ 1.00 ਤੋਂ ਸ਼ਾਮ 6.00 ਵਜੇ ਤਕ ਖੁੱਲ੍ਹੀ ਰਹੇਗੀ।ਇਸੇ ਤਰ੍ਹਾਂ 12 ਮਾਰਚ ਨੂੰ, ਪ੍ਰਦਰਸ਼ਨੀ ਸਵੇਰੇ 9.00 ਤੋਂ ਸ਼ਾਮ 5.00 ਵਜੇ ਤੱਕ ਜਾਰੀ ਰਹੇਗੀ ਅਤੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਵਿੱਚ ਦੁਪਹਿਰ 3.00 ਵਜੇ ਜੇਤੂਆਂ ਲਈ ਇਨਾਮ ਵੰਡ ਸਮਾਗਮ ਕੀਤਾ ਜਾਵੇਗਾ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply