
ਬਠਿੰਡਾ, 3 ਅਗਸਤ (ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਇਸ ਹਫ਼ਤਾਵਾਰੀ ਦਾ ਸਮਾਗਮ ਕਰਨੈਲ ਸਿੰਘ ਦੇ ਗ੍ਰਹਿ ਗਲੀ ਨੰਬਰ 9 ਨੇੜੇ ਗੁਰਦੁਆਰਾ ਸਾਹਿਬ ਛੱਜੂ ਜੀ ਦਾ ਵਿਖੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਭਾਈ ਅਬਨਾਸ਼ ਸਿੰਘ ਵਲੋਂ ਕੀਰਤਨ ਅਤੇ ਕਥਾ ਵਿਚਾਰ ਕਰਨ ਉਪਰੰਤ ਅਰਦਾਸ ਭਾਈ ਅਮਰਜੀਤ ਸਿੰਘ ਵਲੋਂ ਕੀਤੀ ਗਈ। ਭਾਈ ਮਿੱਠੂ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਕਰਨੈਲ ਸਿੰਘ ਅਤੇ ਉਸ ਦੀਆਂ ਬੇਟੀਆਂ ਨੂੰ ”ਕੇਸ ਗੁਰੂ ਦੀ ਮੋਹਰ ” ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
Check Also
ਖ਼ਾਲਸਾ ਕਾਲਜ ਵਿਖੇ ‘ਸ਼ਖ਼ਸੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਕਨਾਮਿਕਸ ਵੱਲੋਂ ‘ਕਲਾਸਰੂਮ ਤੋਂ ਕਰੀਅਰ …
Punjab Post Daily Online Newspaper & Print Media