Monday, March 23, 2026

`ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਤੇ ਉਦੇਸ਼` ਵਿਸ਼ੇ `ਤੇ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ GNDUਵਲੋਂ ਪ੍ਰਿੰਸੀਪਲ ਇਕਬਾਲ ਸਿੰਘ ਯਾਦਗਾਰੀ ਭਾਸ਼ਣ `ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਤੇ ਉਦੇਸ਼` ਵਿਸ਼ੇ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਹਾਲ ਵਿਚ ਕਰਵਾਇਆ ਗਿਆ।ਇਸ ਵਿਚ ਪ੍ਰੋ. ਗੁਰਬਚਨ ਸਿੰਘ ਨਈਅਰ ਰਿਟਾ. ਪ੍ਰੋਫ਼ੈਸਰ ਇਤਿਹਾਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਉਦੇਸ਼ ਨੂੰ ਵੱਖ-ਵੱਖ ਇਤਿਹਾਸਕ ਸ੍ਰੋਤਾਂ ਦੇ ਹਵਾਲਿਆਂ ਨਾਲ ਪੇਸ਼ ਕੀਤਾ।
ਪ੍ਰੋਫ਼ੈਸਰ ਨਈਅਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮੁੱਖ ਉਦੇਸ਼ ‘ਸੰਤ ਉਭਾਰਨ’ ਅਤੇ ‘ਦੁਸ਼ਟ ਸੰਘਾਰਣ’ ਸੀ। ਗੁਰੂ ਜੀ ਨੇ ਚੰਗੇ ਅਤੇ ਨਿਆਂ ਭਰਪੂਰ ਸਮਾਜ ਦੀ ਉਸਾਰੀ ਲਈ ਸਰਬੰਸ ਕੁਰਬਾਨ ਕਰ ਦਿਤਾ।ਉਨ੍ਹਾਂ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਦਾ ਖ਼ਾਤਮਾ ਕਰਕੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ।
ਡਾ. ਟੀ.ਐਸ ਬੈਨੀਪਾਲ, ਡੀਨ ਕਾਲਜ ਵਿਕਾਸ ਕੌਂਸਲ ਨੇ ਆਪਣੇ ਉਦਘਾਟਨੀ ਸ਼ਬਦਾਂ ਵਿਚ ਦਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਤੋਂ ਜੀਵਨ-ਜਾਚ ਦੇ ਢੰਗ ਪ੍ਰਾਪਤ ਹੁੰਦੇ ਹਨ। ਗੁਰੂ ਜੀ ਦਾ ਸਮੁੱਚਾ ਜੀਵਨ ਹੀ ਬੇਮਿਸਾਲ ਹੈ, ਜਿਸ ਤੋਂ ਅੱਜ ਸਾਡੇ ਸਮੁੱਚੇ ਸਮਾਜ ਅਤੇ ਨੌਜਵਾਨ ਵਰਗ ਨੂੰ ਸੇਧ ਲੈਣ ਦੀ ਜ਼ਰੂਰਤ ਹੈ।
ਡਾ. ਅਮਰਜੀਤ ਸਿੰਘ ਮੁਖੀ, ਗੁਰੂ ਨਾਨਕ ਅਧਿਐਨ ਵਿਭਾਗ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ।ਇਸ ਲੈਕਚਰ ਵਿਚ ਪ੍ਰੋ. ਬਲਵੰਤ ਸਿੰਘ ਢਿੱਲੋਂ, ਪ੍ਰੋ. ਅਮਰ ਸਿੰਘ, ਪ੍ਰੋ. ਦਲਬੀਰ ਸਿੰਘ ਚਾਹਲ, ਪ੍ਰੋ. ਰੇਣੂ ਬਾਲਾ ਅਤੇ ਪ੍ਰੋ. ਮੋਹਨ ਕੁਮਾਰ ਆਦਿ ਵਿਦਵਾਨ ਹਾਜ਼ਿਰ ਸਨ। ਇਨ੍ਹਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਭਾਗ ਲਿਆ।ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਆਦਿ ਅਦਾਰਿਆਂ ਤੋਂ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਇਸ ਲੈਕਚਰ ਵਿਚ ਸ਼ਿਕਰਤ ਕੀਤੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply