ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ. 71 ਤੋਂ ਚੁਣੀ ਗਈ ਅਕਾਲੀ ਦਲ ਦੀ ਮੌਜੂਦਾ ਕੌਸਲਰ ਸ੍ਰੀਮਤੀ ਪਰਮਜੀਤ ਕੌਰ (37) ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਜਿੰਨਾਂ ਦਾ ਅੱਜ ਸ਼ਾਮ ਨੂੰ ਚਾਟੀਵਿੰਡ ਚੌਕ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।ਇਸ ਸਮੇਂ ਸਮੂਹ ਕੌਸਲਰਾਂ, ਨਿਗਮ ਅਧਿਕਾਰੀਆਂ, ਕਰਮਚਾਰੀਆਂ ਅਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਉਨਾਂ ਦੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ।ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਉਨਾਂ ਦੇ ਪਤੀ ਦਿਲਬਾਗ ਸਿੰਘ ਕੌਂਸਲਰ ਰਹੇ ਹਨ।ਕੌਂਸਲਰ ਪਰਮਜੀਤ ਕੌਰ ਦੀ ਮੌਤ ਹੋਣ `ਤੇ ਸੋਗ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਵਿਚ ਬਾਅਦ ਦੁਪਿਹਰ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ ਗਈ।
Check Also
ਪੱਛਮੀ ਹਲਕੇ ਵਿੱਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ – ਡਾ. ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ …
Punjab Post Daily Online Newspaper & Print Media