Saturday, September 19, 2026

ਵਿੱਦਿਆ ਸਾਗਰ ਕਾਲਜ ਦੀਆਂ ਵਿਦਿਆਰਥਣਾਂ ਨੇ ਖੇਡੀ ਹੋਲੀ

ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿੱਦਿਆ ਸਾਗਰ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼, ਧੂਰੀ ਵਿਚ ਹੋਲੀ ਦਾ PPN02203201805ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਇਕ ਦੂਸਰੇ ਨੂੰ ਰੰਗ ਲਗਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ।ਕਾਲਜ ਪ੍ਰਿੰਸੀਪਲ ਡਾ. ਤ੍ਰਿਸ਼ਲਾ ਤੁਲਾਨੀ ਨੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਤਿਉਹਾਰਾਂ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ, ਕਿਉਕਿ ਇਹ ਤਿਉਹਾਰ ਸਾਨੂੰ ਆਪਸ ਵਿਚ ਮਿਲ ਜੁਲ ਕੇ ਰਹਿਣ ਦੀ ਪ੍ਰੇਰਨਾ ਦਿੰਦੇ ਹਨ।ਵਿਦਿਆਰਥਣ ਚੰਚਲਪ੍ਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਪਾਣੀ ਦੀ ਦੁਰਵਰਤੋਂ ਨਾ ਕਰਕੇ ਤਿਉਹਾਰ ਨੂੰ ਵਧੀਆ ਢੰਗ ਨਾਲ ਮਨਾਉਣਾ ਚਾਹੀਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply