Saturday, September 19, 2026

ਪੁਲਿਸ ਵਲੋਂ 3 ਕਿਲੋ ਭੁੱਕੀ ਸਮੇਤ ਇੱਕ ਵਿਅਕਤੀ ਕਾਬੂ

ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਦਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਪਿੰਡ ਰਾਜੋਮਾਜਰਾ ਕੋਲੋਂ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਜੋਗਿੰਦਰ ਸਿੰਘ ਕੋਮ ਬਾਜ਼ੀਗਰ ਵਾਸੀ ਬਾਜੀਗਰ ਬਸਤੀ ਪਿੰਡ ਮੰਡਵੀ ਥਾਣਾ ਖਨੌਰੀ ਨੂੰ 3 ਕਿਲੋ ਭੁੱਕੀ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਮਨਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ, ਤਾਂ ਪਿੰਡ ਰਾਜੋਮਾਜਰਾ ਦੀ ਹੱਦ ਕੋਲ 3 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਹਰਪਾਲ ਸਿੰਘ ਉਰਫ ਪਾਲਾ ਨਾਂ ਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ।ਜਿਸ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply