ਸਮਰਾਲਾ, 2 ਮਾਰਚ (ਪੰਜਾਬ ਪੋਸਟ- ਕੰਗ) – ਪੀ.ਟੀ.ਸੀ ਪੰਜਾਬੀ ਚੈਨਲ ਦੇ ਅੰਮ੍ਰਿਤਸਰ ਵਿਖੇ ਹੋਏ ਵਾਇਸ ਆਫ਼ ਪੰਜਾਬ ਦੇ ਫਾਈਨਲ
ਮੁਕਾਬਲੇ ਵਿੱਚ ਨੇ ਪੰਜ ਮੁੰਡਿਆਂ ਨੂੰ ਪਛਾੜਦੇ ਹੋਏ ਪਹਿਲਾ ਇਨਾਮ ਪ੍ਰਾਪਤ ਕਰਨ ਵਾਲੀ ਗੁਰਕੀਰਤ ਕੌਰ ਰਾਏ ਦਾ ਅੱਜ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੇ ਮੁੱਖ ਪ੍ਰਬੰਧਕ ਬਾਬਾ ਮਨਜੋਤ ਸਿੰਘ ਅਤੇ ਮੁੱਖ ਪ੍ਰਬੰਧਕ ਮਾਤਾ ਸਤਨਾਮ ਕੌਰ ਗਰੇਵਾਲ ਵਲੋਂ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।ਗੁਰਕੀਰਤ ਕੌਰ ਰਾਏ ਭੈਣੀ ਸਾਹਿਬ ਦੀ ਰਹਿਣ ਵਾਲੀ ਹੈ, ਜਿਸ ਨੇ ਆਪਣੇ ਗਾਉਣ ਵਾਲੇ ਕੈਰੀਅਰ ਦੀ ਸ਼ੁਰੂਆਤ ਇਸੇ ਸਥਾਨ ਤੋਂ ਧਾਰਮਿਕ ਪ੍ਰੋਗਰਾਮ ਤੋਂ ਕੀਤੀ ਸੀ। ਉਸਦੇ ਪਿਤਾ ਹਕੀਕਤ ਸਿੰਘ ਰਾਏ, ਮਾਤਾ ਲਖਵੀਰ ਕੌਰ ਤੋਂ ਇਲਾਵਾ ਸਮੁੱਚੇ ਇਲਾਕੇ ਨੂੰ ਉਸ ਉਤੇ ਮਾਣ ਹੈ।
ਇਸ ਸਨਮਾਨ ਸਮਾਰੋਹ ਵਿੱਚ ਗੁਰਕੀਰਤ ਕੌਰ ਰਾਏ ਨੂੰ ਲੋਈ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ।ਗੁਰਕੀਰਤ ਕੌਰ ਰਾਏ ਨੇ ਇਸ ਮੌਕੇ ਕਿਹਾ ਕਿ ਇਹ ਸਨਮਾਨ ਉਸ ਲਈ ਇੱਕ ਯਾਦਗਾਰੀ ਸਨਮਾਨ ਹੈ, ਕਿਉਂਕਿ ਇਸੇ ਸਥਾਨ ਸਦਕਾ ਉਸਨੇ ਬੁਲੰਦੀਆਂ ਹਾਸਲ ਕੀਤੀਆਂ ਹਨ।ਇਸ ਸਮੇਂ ਵਾਤਾਵਰਨ ਦੀ ਸ਼ੁਧਤਾ ਲਈ ਬਾਬਾ ਮਨਜੋਤ ਸਿੰਘ ਗਰੇਵਾਲ ਅਤੇ ਗੁਰਕੀਰਤ ਕੌਰ ਰਾਏ ਵੱਲੋਂ ਸਾਂਝੇ ਤੌਰ `ਤੇ ਬੂਟੇ ਵੀ ਲਗਾਏ ਗਏ।
ਇਸ ਸਨਮਾਨ ਸਮਾਰੋਹ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਰਾਏ ਸਾਬਕਾ ਸਰਪੰਚ ਭੈਣੀ ਸਾਹਿਬ, ਗੁਰਦੀਪ ਸਿੰਘ ਸੈਕਟਰੀ ਰਵਨੀਤ ਸਿੰਘ ਬਿੱਟੂ ਐਮ.ਪੀ, ਸਤਨਾਮ ਸਿੰਘ, ਲਖਵਿੰਦਰ ਸਿੰਘ, ਗੁਰਇਕਬਾਲ ਸਿੰਘ, ਮਨਜੋਤ ਸਿੰਘ ਗਰੇਵਾਲ, ਗੁਰਮੁੱਖ ਸਿੰਘ, ਗੁਰਦੀਪ ਸਿੰਘ, ਨਵਜੋਤ ਸਿੰਘ, ਸੁਰਿੰਦਰ ਸਿੰਘ, ਜਗਤਾਰ ਸਿੰਘ, ਗੁਰਤੇਜ ਭੱਠਲ, ਦਲਜੀਤ ਸਿੰਘ ਬੰਟੀ, ਸ਼ਮਿੰਦਰ ਸਿੰਘ ਜੰਗਲਾਤ ਵਿਭਾਗ, ਸਤਨਾਮ ਕੌਰ ਗਰੇਵਾਲ, ਲਖਵੀਰ ਕੌਰ, ਹਰਕੀਰਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਹੋਰ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂ ਵੀ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media