Friday, October 2, 2026

ਗੁਰਦੀਪ ਸਿੰਘ ਨੌਸ਼ਹਿਰਾ ਢਾਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਐਜੂਕੇਸਨ ਸਸਾਇਟੀ ਦੇ ਮੀਤ ਪ੍ਰਧਾਨ ਤੇ ਗੁਰਦੁਆਰਾ PPN0303201801ਗੋਬਿੰਦ ਨਗਰ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰ ਅਜਮੇਰ ਸਿੰਘ ਸੰਧੂ ਦੇ ਵੱਡੇ ਭਰਾ 78 ਸਾਲਾ ਗਰਦੀਪ ਸਿੰਘ ਨੌਸ਼ਹਿਰਾ ਢਾਲਾ ਜਿੰਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਨੌਸ਼ਹਿਰਾ ਢਾਲਾ ਵਿਖੇ ਆਯੋਜਿਤ ਕੀਤਾ ਗਿਆ।ਸ੍ਰੀ ਗਰ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸਵ: ਗੁਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।PPN0303201802                ਪਿੰਡ ਨੌਸ਼ਹਿਰਾ ਢਾਲਾ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਗੁਰਦੀਪ ਸਿੰਘ ਨੂੰ ਯਾਰਾਂ ਦਾ ਯਾਰ ਦੱਸਦਿਆਂ ਕਿਹਾ ਕਿ ਉਹ ਮਿਲਾਪੜੇ ਸੁਭਾਅ ਦਾ ਹੋਣ ਕਰਕੇ ਹਰੇਕ ਨਾਲ ਪ੍ਰੇਮ ਰੱਖਦਾ ਸੀ।ਪਰ ਪ੍ਰਮਾਤਮਾ ਵੱਲੋਂ ਆਏ ਸੱਦੇ ਨਾਲ ਉਹ ਸਾਨੂੰ ਸਭ ਨੂੰ ਵਿਛੋੜਾ ਦੇ ਗਿਆ ਹੈ।ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਦੇ ਹੁਕਮ ਨਾਲ ਹੀ ਮਨੁੱਖ ਧਰਤੀ `ਤੇ ਆਉਂਦਾ ਹੈ ਅਤੇ ਉਸ ਦੇ ਹੁਕਮ ਅਨਸਾਰ ਹੀ ਇਸ ਫਾਨੀ ਦੁਨੀਆਂ ਤੋਂ ਕੂਚ ਕਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜੀਵ ਆਤਮਾ ਨੂੰ ਮਾਤ ਲੋਕ `ਤੇ ਆ ਕੇ ਪ੍ਰਭੂ ਪ੍ਰਮਾਤਮਾ ਦਾ ਨਾਮ ਜਪ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ।PPN0303201803
ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ `ਚ ਰਿਸ਼ਤੇਦਾਰਾਂ ਤੇ ਸਬੰਧੀਆਂ ਤੋਂ ਇਲਾਵਾ ਧਾਰਮਿਕ, ਸਮਾਜਕ ਤੇ ਰਾਜਨੀਤਕ ਖੇਤਰ ਦੀਆਂ ਉਘੀਆਂ ਸਖਸ਼ੀਅਤਾਂ ਹਾਜ਼ਰ ਸਨ।ਜਿੰਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਸੁਖਦੇਵ ਸਿੰਘ, ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਜਗਬੀਰ ਸਿੰਘ ਸਰਪੰਚ ਨੌਸ਼ਹਿਰਾ ਢਾਲਾ, ਅਨੋਖ ਸਿੰਘ, ਅਸ਼ੋਕ ਕੁਮਾਰ, ਗੁਰਮੁੱਖ ਸਿੰਘ ਬਿੱਟੂ, ਸੁਰਜੀਤ ਸਿੰਘ ਚਾਨੀ, ਸਵਰਨ ਸਿੰਘ ਭਾਟੀਆ, ਹਰਜਿੰਦਰ ਸਿੰਘ ਠੇਕੇਦਾਰ, ਸੁਬੇਗ ਸਿੰਘ, ਜਸਬੀਰ ਸਿੰਘ ਸੱਗੂ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਚੰਦ ਸਿੰਘ, ਗੁਲਾਬ ਸਿੰਘ ਡਿਸਟ੍ਰਿਕਟ ਟਰਾਂਸਪੋਰਟ, ਰਘਬੀਰ ਸਿੰਘ, ਗੁਰਕੀਰਤ ਸਿੰਘ, ਗਣੇਸ਼ ਕਮਾਰ, ਸਰਜੀਤ ਸਿੰਘ, ਗੁਰਦੀਪ ਸਿੰਘ ਆਦਿ ਸ਼ਾਮਿਲ ਸਨ।
ਸਵ: ਗੁਰਦੀਪ ਸਿੰਘ ਆਪਣੇ ਪਿੱਛੇ ਧਰਮ ਪਤਨੀ ਸੁਖਵਿੰਦਰ ਕੌਰ ਤੋਂ ਇਲਾਵਾ ਬੇਟਾ ਅਰਜਨ ਸਿੰਘ, ਦੋ ਬੇਟੀਆਂ ਰਛਪਾਲ ਕੌਰ ਤੇ ਜਸਵਿੰਦਰ ਕੌਰ, ਪੋਤੇ ਪੋਤੀਆਂ ਤੇ ਦੋਹਤੇ ਦੋਹਤੀਆਂ ਦਾ ਪਰਿਵਾਰ ਛੱਡ ਗਏ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply