Monday, July 6, 2026

ਸਾਇੰਸ ਤੇ ਤਕਨਾਲੋਜੀ ਬਾਰੇ ਪੋਸਟਰ ਮੇਕਿੰਗ ਤੇ ਐਲੋਕੇਸ਼ਨ ਦੇ ਮੁਕਾਬਲੇ ਕਰਵਾਏ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ PPN0303201804ਟੈਕਨਾਲੋਜੀ ਵਿਖੇ ਕੰਪਿਊਟਰ ਸਾਇੰਸ ਇੰਜ. ਐਂਡ ਆਈ.ਟੀ ਵਿਭਾਗਾਂ ਦੀਆਂ ਵਿਦਿਆਰਥੀ ਫੋਰਮਾਂ ਫੇਸਜ਼ ਅਤੇ ਹਿੱਟ ਵਲੋਂ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ।ਕੌਮੀ ਵਿਗਿਆਨ ਦਿਵਸ ਨੋਬਲ ਪੁਰਸਕਾਰ ਜੇਤੂ ਪ੍ਰਸਿੱਧ ਭਾਰਤੀ ਵਿਗਿਆਨੀ ਸਰ ਸੀ.ਵੀ ਰਮਨ ਦੀ ਖੋਜ ਰਮਨ ਪ੍ਰਭਾਵ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ।ਸੁਖਪਾਲ ਸਿੰਘ ਐਕਸੀਅਨ ਪੰਚਾਇਤ ਰਾਜ ਬਠਿੰਡਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਹੋਰ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਇਸ ਸਮਾਗਮ ਵਿੱਚ ਵਿਸ਼ੇਸ਼ ਭਾਸ਼ਣ ਤੋਂ ਇਲਾਵਾ ਵਿਦਿਆਰਥੀਆਂ ਦੇ ‘ਸਥਾਈ ਭਵਿੱਖ ਲਈ ਸਾਇੰਸ ਅਤੇ ਤਕਨਾਲੋਜੀ’ ਬਾਰੇ ਪੋੋਸਟਰ ਮੇਕਿੰਗ ਅਤੇ ਏਲੋਕੇਸ਼ਨ ਦੇ ਮੁਕਾਬਲੇ ਕਰਵਾਏ ਗਏ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦਿਕਸ਼ਾ ਤੇ ਮਨਪ੍ਰੀਤ ਕੋਰ ਦੋਵੇਂ (ਸੀ.ਐਸ.ਈ ਸਮੈਸਟਰ-6) ਅਤੇ ਮਨਪ੍ਰੀਤ ਸਿੰਘ (ਸਿਵਲ ਇੰਜ. ਸਮੈਸਟਰ-6) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ।ਐਲੋਕੇਸ਼ਨ ਮੁਕਾਬਲੇ ਵਿੱਚ ਬੀ.ਟੈਕ ਦੀ  ਕੁਲਵੀਰ ਕੌਰ ਅਤੇ ਆਰਜੂ ਨੇ ਕ੍ਰਮਵਾਰ ਪਹਿਲੀ ਤੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਵਿਗਿਆਨ ਦੀ ਮਦਦ ਨਾਲ ਅਤੇ ਤਕਨਾਲੋਜੀ ਦੀਆਂ ਨਵੀਆਂ ਕਾਢਾਂ ਨਾਲ ਭਵਿੱਖ ਨੂੰ ਕਾਇਮ ਰੱਖਣ ਬਾਰੇ ਆਪਣੇ ਸੁਝਾਅ ਦਿੱਤੇ।ਅਖੀਰ ਵਿੱਚ ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੂੰ ‘ਕੌਮੀ ਵਿਗਿਆਨ ਦਿਵਸ’ ਮਨਾਏ ਜਾਣ ਦੀ ਵਧਾਈ ਦਿੱਤੀ ਅਤੇ ਸਮਾਜ ਨੂੰ ਅੰਧ-ਵਿਸ਼ਵਾਸ਼ ਅਤੇ ਸਮਾਜਿਕ ਕੁਰੀਤੀਆਂ ਦੀਆਂ ਜੰਜ਼ੀਰਾਂ ਤੋਂ ਮੁਕਤ ਹੋਣ ਲਈ ਵਿਗਿਆਨਕ ਤੌਰ ਤੇ ਜਾਗਰੂਕ ਹੋਣ `ਤੇ ਲੋੜ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply