Friday, October 2, 2026

ਬ੍ਰਿਟਿਸ਼ ਟੈਲੀਕਾਮ ਨੇ ਨੌਕਰੀ ਲਈ ਚੁਣੇ ਬਾਬਾ ਫ਼ਰੀਦ ਗਰੁੱਪ ਦੇ 3 ਵਿਦਿਆਰਥੀ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ PPN0303201806ਉਪਰਾਲਿਆਂ ਦੀ ਲੜੀ ਤਹਿਤ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਟੈਲੀਕਾਮ ਖੇਤਰ ਦੀ ਪ੍ਰਸਿੱਧ ਕੰਪਨੀ ਬ੍ਰਿਟਿਸ਼ ਟੈਲੀਕਾਮ ਦੀ ਪਲੇਸਮੈਂਟ ਡਰਾਈਵ ਦਾ ਆਯੋਜਿਨ ਕਰਵਾਇਆ ਗਿਆ ਇਸ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਕੰਪਨੀ ਨੇ ਸੰਸਥਾ ਦੇ 3 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣੇ । ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਸੀ.ਐਸ.ਐਮ), ਬੀ.ਐਸ.ਸੀ.(ਨਾਨ-ਮੈਡੀਕਲ), ਬੀ.ਐਸ.ਸੀ (ਐਮ.ਸੀ),ਬੀ.ਐਸ.ਸੀ (ਸੀ.ਐਸ.),ਬੀ.ਐਸ.ਸੀ. (ਐਗਰੀਕਲਚਰ), ਬੀ.ਸੀ.ਏ, ਬੀ.ਬੀ.ਏ ਅਤੇ ਬੀ.ਏ ਦੇ ਵਿਦਿਆਰਥੀਆਂ ਨੇ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲਿਆ।
ਦੱਸਣਯੋਗ ਹੈ ਕਿ ਬਿ੍ਰਟਿਸ਼ ਟੈਲੀਕਾਮ ਕੰਪਨੀ ਦੂਰ ਸੰਚਾਰ ਖੇਤਰ ਦੀ ਪ੍ਰਸਿੱਧ ਕੰਪਨੀ ਹੈ, ਜਿਸ ਦਾ ਮੁੱਖ ਦਫ਼ਤਰ ਲੰਡਨ (ਯੂ.ਕੇ) ਵਿੱਚ ਹੈ ਅਤੇ ਇਸ ਦਾ ਵਪਾਰ 180 ਦੇਸ਼ਾਂ ਵਿੱਚ ਫੈਲਿਆ ਹੋਇਆ ਹੈ।ਇਹ ਕੰਪਨੀ ਸਥਾਈ ਲਾਈਨ, ਮੋਬਾਈਲ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕਰਨ ਵਾਲੀ ਯੂ.ਕੇ ਦੀ ਸਭ ਤੋਂ ਵੱਡੀ ਕੰਪਨੀ ਹੈ ਜੋ ਸਬਸਕ੍ਰਿਪਸ਼ਨ ਟੈਲੀਵੀਯਨ ਅਤੇ ਆਈ.ਟੀ ਸੇਵਾਵਾਂ ਵੀ ਪ੍ਰਦਾਨ ਕਰਦੀ ਹੈ। ਪਲੇਸਮੈਂਟ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਨੂੰ ਜਾਚਣ ਲਈ ਬ੍ਰਿਟਿਸ਼ ਟੈਲੀਕਾਮ ਕੰਪਨੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਆਨਲਾਈਨ ਟੈਸਟ ਲਿਆ।ਸੰਸਥਾ ਦੇ ਵਿਦਿਆਰਥੀਆਂ ਨੇ ਪੂਰੇ ਜ਼ੋਸ਼ ਅਤੇ ਉਤਸ਼ਾਹ ਨਾਲ ਇਸ ਆਨ ਲਾਈਨ ਟੈਸਟ ਵਿੱਚ ਭਾਗ ਲਿਆ ਅਤੇ ਆਪਣੀ ਯੋਗਤਾ ਅਤੇ ਹੁਨਰ ਦਾ ਚੰਗਾ ਪ੍ਰਦਰਸ਼ਨ ਕੀਤਾ।ਕੰਪਨੀ ਅਧਿਕਾਰੀਆਂ ਨੇ ਵਪਾਰ ਜਗਤ ਵਿੱਚ ਹੋ ਰਹੀਆਂ ਨਵੀਨ ਤਬਦੀਲੀਆਂ ਬਾਰੇ ਵਿਦਿਆਰਥੀਆਂ ਦੀ ਜਾਣਕਾਰੀ ਅਤੇ ਬੋਲਚਾਲ ਤੇ ਲਿਖਤੀ ਸੰਚਾਰ ਭਾਸ਼ਾ ਦੀ ਪਰਖ ਕਰਕੇ 12 ਸ਼ਾਰਟ ਲਿਸਟ ਕੀਤੇ ਵਿਦਿਆਰਥੀਆਂ ਦੀ ਪਰਸਨਲ ਇੰਟਰਵਿਊ ਕੀਤੀ ਅਤੇ ਰਿਆ ਸਿੰਘ, ਵੀਰ ਬਹਾਦਰ ਸਿੰਘ ਅਤੇ ਨਿਸ਼ਾ ਪਾਹੂਜਾ ਨੂੰ ਨੌਕਰੀ ਲਈ ਚੁਣ ਲਿਆ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਫ਼ਲਤਾ ਦਾ ਸਿਹਰਾ ਹੋਣਹਾਰ ਵਿਦਿਆਰਥੀਆਂ ਦੇ ਨਾਲ-ਨਾਲ ਉਹਨਾਂ ਦੇ ਅਧਿਆਪਕਾਂ ਸਿਰ ਬੰਨ੍ਹਿਆਂ ਹੈ। ਜਿਨਾਂ ਨੇ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਰਾਹੀਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply