ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਸ੍ਰੀ ਗੁਰੂ ਤੇਗ
ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਪ੍ਰੀਖਿਆਵਾਂ ’ਚ ਸਫ਼ਲਤਾ ਲਈ ਅਰਦਾਸ ਕਰਵਾਈ ਗਈ।ਖ਼ਾਲਸਾ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਕ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਚੰਗੇ ਨੰਬਰ ਲੈਣ ਲਈ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ ਉਚ ਪੜ੍ਹਾਈ ਦੇ ਨਾਲ-ਨਾਲ ਗੁਰਬਾਣੀ ਅਤੇ ਨਿਤਨੇਮ ਨਾਲ ਜੁੜਣ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਮੈਨੇਜ਼ਮੈਂਟ ਵੱਲੋਂ ਵਿਦਿਆਰਥੀਆਂ ਦੀ ਚੜ੍ਹਣੀ ਕਲਾ ਲਈ ਪੁਰਾਤਨ ਸਮੇਂ ਤੋਂ ਚਲੀ ਆ ਰਹੀ ਅਰਦਾਸ ਦਿਵਸ ਦੀ ਪ੍ਰਥਾ ਸਬੰਧੀ ਵੀ ਚਾਨਣਾ ਪਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਜੀਵਨ ’ਚ ਉਚ ਕਦਰਾਂ-ਕੀਮਤਾਂ ਅਤੇ ਚੰਗੇ ਆਚਰਨ ਨੂੰ ਧਾਰਨ ਕਰਨ ਲਈ ਪ੍ਰੇਰਿਆ ਅਤੇ ਉਚ ਮੁਕਾਮ ਹਾਸਲ ਕਰਨ ਅਤੇ ਚੰਗੇ ਭਵਿੱਖ ਲਈ ਕਾਮਨਾ ਕੀਤੀ।ਇਸ ਉਪਰੰਗ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media