Thursday, June 11, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ‘ਧਾਰਮਿਕ ਸਿੱਖਿਆ ਇਮਤਿਹਾਨ 2018’

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਆਪਣੇ ਅਧੀਨ ਆਉਂਦੀਆਂ PPN0303201812ਸਾਰੀਆਂ ਵਿੱਦਿਅਕ ਸੰਸਥਾਵਾਂ ’ਚ ਧਾਰਮਿਕ ਸਿੱਖਿਆ ਇਮਤਿਹਾਨ ਆਯੋਜਿਤ ਕੀਤਾ ਗਿਆ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਣਾ ਹੈ।ਇਸ ਸਬੰਧ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 11ਵੀਂ, 12ਵੀਂ ਅਤੇ ਡਿਗਰੀ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ, ਜਿਸ ’ਚ ਕਾਲਜ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕੌਂਸਲ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਜਿੱਥੇ ਵਿਦਿਆਰਥੀ ਧਰਮ ਅਤੇ ਨੈਤਿਕਤਾ ਨਾਲ ਜੁੜ ਕੇ ਸਮਾਜ ਦੀ ਸੇਵਾ ਕਰ ਸਕਣਗੇ ਉੱਥੇ ਸੁਸਾਇਟੀ ਵੱਲੋਂ ਦਿੱਤੀ ਇਨਾਮ ਰਾਸ਼ੀ ਰਾਹੀਂ ਉਨ੍ਹਾਂ ਦੀ ਪੜ੍ਹਾਈ ’ਚ ਵੀ ਮਦਦ ਮਿਲੇਗੀ। ਇਸ ਲਈ ਉਨ੍ਹਾਂ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ, ਨਾਲ ਹੀ ਉਨ੍ਹਾਂ ਨੇ ਸਹਿਜ ਪਾਠ ਆਰੰਭ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਛੋਟੀ ਉਮਰ ’ਚ ਹੀ ਗੁਰੂ ਦੇ ਲੜ ਲੱਗਣ ਦਾ ਮੌਕਾ ਮਿਲਿਆ ਹੈ।ਇਸ ਰਾਹੀਂ ਉਹ ਨਾ ਕੇਵਲ ਆਪਣੇ ਆਪ ’ਚ ਚੰਗੇ ਗੁਣ ਪੈਦਾ ਕਰ ਸਕਦੇ ਹਨ ਸਗੋਂ ਆਪਣੇ ਘਰ ਅਤੇ ਸਮਾਜ ਲਈ ਵੀ ਪ੍ਰੇਰਣਾ ਸਰੋਤ ਬਣ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕੌਂਸਲ ਵਲੋਂ ਕਰਵਾਏ ਗਏ ਧਾਰਮਿਕ ਇਮਤਿਹਾਨ ’ਚ ਹਰੇਕ ਸੰਸਥਾ ’ਚੋਂ ਪਹਿਲੇ ਅਤੇ ਦੂਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਲਈ ਕ੍ਰਮਵਾਰ 5100/- ਅਤੇ 3100/- ਦੀ ਰਾਸ਼ੀ ਇਨਾਮ ਵਜੋਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ।ਜਿਸ ’ਚ +2 ਕਾਮਰਸ ਦੀ ਦਲਜੀਤ ਕੌਰ ਅਤੇ ਬੀ.ਕਾਮ ਸਮੈਸਟਰ ਚੌਥਾ ਦੀ ਸੰਦੀਪ ਕੌਰ ਨੇ ਪਹਿਲਾ ਅਤੇ +1 ਕਾਮਰਸ ਦੀ ਕਿਰਨਦੀਪ ਕੌਰ ਅਤੇ ਬੀ.ਸੀ.ਏ ਸਮੈਸਟਰ ਚੌਥਾ ਦੀ ਹਰਮਨਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ‘ਸਿੱਖਜ਼ ਹੈਲਪਿੰਗ ਸਿੱਖਜ਼’ ਸੰਸਥਾ ਵਲੋੰ ਆਏ ਬੀਬੀ ਮਨਜੀਤ ਕੌਰ ਵੇਰਕਾ ਵਲੋਂ ਕਾਲਜ ਦੇ ਲਗਭਗ 30 ਵਿਦਿਆਰਥੀਆਂ ਨੂੰ ਸਹਿਜ ਪਾਠ ਦੇ ਨਿਯਮ ਦੱਸ ਕੇ ਅਤੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾ ਕੇ ਸਹਿਜ ਪਾਠ ਆਰੰਭ ਕਰਵਾਏ ਗਏ।ਵਿਦਿਆਰਥੀਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ’ਚ ਮਨ ਲਗਾ ਕੇ ਸਹਿਜ ਪਾਠ ਕਰਨ ਅਤੇ ਸੰਪੂਰਨ ਭੋਗ ਪਾਉਣ ਦਾ ਪ੍ਰਣ ਲਿਆ। ਇਸ ਮੌਕੇ ਕਾਲਜ ਦੀ ਧਾਰਮਿਕ ਕਮੇਟੀ ਦੇ ਮੈਂਬਰਾਂ ਪ੍ਰੋ. ਜਗਦੀਪ ਕੌਰ, ਪ੍ਰੋ. ਰਣਜੀਤ ਸਿੰਘ ਅਤੇ ਪ੍ਰੋ. ਰਾਜਵਿੰਦਰ ਸਿੰਘ ਨੇ ਧਾਰਮਿਕ ਪ੍ਰੀਖਿਆ ਦੇ ਸੰਚਾਲਨ ਅਤੇ ਸਹਿਜ ਪਾਠ ਸੰਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਸੰਬੰਧੀ ਸੁਚਾਰੂ ਭੂਮਿਕਾ ਨਿਭਾਈ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply