ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਟੀਮਾਂ ਦਾ ਗਠਨ
ਤਰਨ ਤਾਰਨ, 3 ਮਾਰਚ (ਪੰਜਾਬ ਪੋਸਟ ਬਿਊਰੋ) – ਬਾਰਵੀਂ ਅਤੇ ਦਸਵੀਂ ਜਮਾਤ ਦੇ ਹੋ ਰਹੇ ਇਮਤਿਹਾਨਾਂ ਵਿਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਸਖਤੀ ਨਾਲ ਰੋਕਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਹਨਾਂ ਦਸਿਆ ਕਿ ਐਸ.ਡੀ.ਐਮ ਤਰਨ ਤਾਰਨ ਅਤੇ ਐਸ.ਡੀ.ਐਮ ਪੱਟੀ ਅਤੇ ਤਹਿਸੀਲਦਾਰ ਖਡੂਰ ਸਾਹਿਬ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਨਗੇ।ਇਸ ਤੋਂ ਇਲਾਵਾ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਅਤੇ ਸਿੱਖਿਆ ਵਿਭਾਗ ਅਧਿਕਾਰੀਆਂ ਵਲੋਂ ਪ੍ਰੀਖਿਆ ਵਿੱਚ ਹੋਣ ਵਾਲੀ ਨਕਲ ਨੂੰ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ 300 ਮੀਟਰ ਦੇ ਘੇਰੇ ਅੰਦਰ ਧਾਰਾ 144 ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਮਤਿਹਾਨਾਂ ਦੌਰਾਨ ਕਿਸੇ ਵੀ ਵਾਹਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰੀਖਿਆ ਕੇਂਦਰਾਂ ਦੇ ਨੇੜੇ ਨਹੀਂ ਆਉਣ ਦਿੱਤਾ ਜਾਵੇਗਾ।ਉਲੰਘਲਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਰਵੀਂ ਜਮਾਤ ਵਿੱਚ ਕੁੱਲ਼ 21734 ਅਤੇ ਦਸਵੀਂ ਜਮਾਤ ਵਿੱਚ 23091 ਵਿਦਿਆਰਥੀ ਅਪੀਅਰ ਹੋ ਰਹੇ ਹਨ।ਉਹਨਾਂ ਦੱਸਿਆ ਕਿ ਬਾਰਵੀਂ ਜਮਾਤ ਦੇ ਇਮਤਿਹਾਨਾਂ ਲਈ ਜ਼ਿਲ੍ਹੇ ਵਿੱਚ ਕੁੱਲ 103 ਪ੍ਰੀਖਿਆ ਕੇਂਦਰ ਬਣਾਏ ਗਏ ਹਨ।ਉਹਨਾਂ ਦੱਸਿਆ ਕਿ ਇਹਨਾਂ ਕੇਂਦਰਾਂ ‘ਤੇ ਪ੍ਰੀਖਿਆ ਦੌਰਾਨ ਸੁਰੱਖਿਆ ਲਈ ਪੁਲਿਸ ਕਰਮਚਾਰੀ ਅਤੇ ਡਿਊਟੀ ਮੈਜਿਸਟਰੇਟ ਵੀ ਹਾਜ਼ਰ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਕੁੱਝ ਪ੍ਰੀਖਿਆ ਕੇਂਦਰਾਂ ‘ਤੇ ਨਕਲ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਣ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਤਰਨਤਾਰਨ ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ਦੇ 10 ਪ੍ਰੀਖਿਆ ਕੇਂਦਰਾਂ ਵਿੱਚ ਤਬਦੀਲੀ ਕਰਕੇ ਤਰਨ ਤਾਰਨ ਸ਼ਹਿਰ ਜਾਂ ਸ਼ਹਿਰ ਦ ਨੇੜੇ ਸਿਫ਼ਟ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਹੋਣ ਵਾਲੀ ਪ੍ਰੀਖਿਆ ਹੁਣ ਇਹਨਾਂ ਨਵੇਂ ਕੇਂਦਰਾਂ ਵਿੱਚ ਹੋਵਗੀ।
ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਚਾ ਪੱਕਾ ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਸ੍ਰੀ ਗੁਰੁ ਅੰਗਦ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਬੀ-1) ਨੂਰਦੀ ਰੋਡ ਤਰਨਤਾਰਨ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਬੀ-1) ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਬੀ-2) ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ (ਤਰਨ ਤਾਰਨ), ਯੂਨਾਈਟਿਡ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਸਰਕਾਰੀ ਗਰਲਜ਼ ਸੈਕੰਡਰੀ ਸਕੂਲ ਅਲਾਦੀਨਪੁਰ, ਪਿੰਡ ਅਲਾਦੀਨਪੁਰ (ਤਰਨ ਤਾਰਨ), ਸਰਕਾਰੀ ਮਾਡਲ ਸਕੂਲ ਵਲਟੋਹਾ (ਬੀ-1) ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਸਰਕੂਲਰ ਰੋਡ ਤਰਨਤਾਰਨ, ਸਰਕਾਰੀ ਮਾਡਲ ਸਕੂਲ ਵਲਟੋਹਾ (ਬੀ-2) ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਾਕਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਐਸ.ਡੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਨੇੜੇ ਚਾਰ ਖੰਭਾ ਚੌਂਕ ਤਰਨਤਾਰਨ, ਸਰਕਾਰੀ ਹਾਈ ਸਕੂਲ ਮਸਤਗੜ੍ਹ ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਕਲਗੀਧਰ ਪਬਲਿਕ ਹਾਈ ਸਕੂਲ ਕੱਕਾ ਕੰਡਿਆਲਾ (ਤਰਨ ਤਾਰਨ), ਬਾਬਾ ਜਵੰਦ ਸਿੰਘ ਮੈਮੋਰੀਅਲ ਦਸਮੇਸ਼ ਕੋਨਵੈਂਟ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਗੂਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਕਲਾਂ ਅਤੇ ਬਾਬਾ ਜਵੰਦ ਸਿੰਘ ਮੈਮੋਰੀਅਲ ਦਸਮੇਸ਼ ਕੋਨਵੈਂਟ ਸੀਨੀਅਰ ਸੈਕੰਡਰੀ ਸਕੂਲ ਠੱਠਾ (ਬੀ-2) ਵਿਖੇ ਬਣਿਆ ਪ੍ਰੀਖਿਆ ਕੇਂਦਰ ਬਦਲ ਕੇ ਗੂਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਕਲਾਂ ਵਿਖੇ ਤਬਦੀਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਪਰ ਲੈਣ ਵਿੱਚ ਜੇਕਰ ਕਿਸੇ ਅਧਿਆਪਕ ਨੂੰ ਕੋਈ ਸਮੱਸਿਆ ਜਾਂ ਮੁਸ਼ਕਿਲ ਆਉਂਦੀ ਹੈ ਤਾਂ ਉਹ ਜ਼ਿਲਾ ਪੱਧਰ ‘ਤੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਰਜਨੀਸ਼ ਅਰੋੜਾ (ਮੋਬਾਇਲ ਨੰਬਰ 88474-19945) ਅਤੇ ਐਸ.ਪੀ ਹੈਡ-ਕੁਆਟਰ ਗੁਰਨਾਮ ਸਿੰਘ (ਮੋਬਾਇਲ ਨੰਬਰ 98155-73277) ਨਾਲ ਸੰਪਰਕ ਕਰ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …