ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪਿਛਲੇ 20 ਸਾਲਾਂ ਤੋਂ ਗਰੀਬਾਂ, ਮਜ਼ਲੂਮਾਂ, ਬੇਸਹਾਰਾ ਰੋਗੀਆਂ ਲਈ
ਤੱਤਪਰ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੌਲੇ ਮਹੱਲੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਿਤੀ 27 ਫਰਵਰੀ 2018 ਤੋਂ 2 ਮਾਰਚ 2018 ਤੱਕ ਗੁਰਬਖਸ਼ ਸਿੰਘ ਬੱਗਾ ਦੀ ਸਰਪ੍ਰਸਤੀ ਹੇਠ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਸੁਸਾਇਟੀ ਦੀ ਐਂਬੂਲੈਂਸ ਵੈਨ ਵਿਚ ਡਾ. ਸਤਨਾਮ ਸਿੰਘ ਅਤੇ ਤੇਗਬੀਰ ਸਿੰਘ ਵੱਲੋਂ 3925 ਮਰੀਜ਼ਾਂ ਦਾ ਚੈਕਅੱਪ ਕਰਕੇ ਉਨ੍ਹਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ।ਇਸ ਕੈਂਪ ਵਿਚ ਠੇਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਜੀਵਨ ਸਿੰਘ, ਭੁਪਿੰਦਰ ਸਿੰਘ, ਮਾਸਟਰ ਗੁਰਚਰਨ ਸਿੰਘ ਅਤੇ ਮੋਹਨ ਸਿੰਘ ਆਦਿ ਹਾਜ਼ਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media