ਅਕਾਲੀ ਕੌਰ ਸਿੰਘ ਦੀ ਯਾਦ ਵਿਚ ਜੰਮੂ ਵਿਖੇ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ (ਜੰਮੂ), 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੇ ਮਹਾਨ ਵਿਦਵਾਨ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਬਾਬਾ ਫਤਹਿ ਸਿੰਘ, ਗਾਂਧੀ ਨਗਰ ਜੰਮੂ ਵਿਖੇ ਇੱਕ ਮਹਾਨ ਗੁਰਮਤਿ ਸਮਾਗਮ ਮੌਕੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਕੌਰ ਸਿੰਘ ਦੇ ਨਾਂ ’ਤੇ ਹਰ ਸਾਲ ਜੰਮੂ ਕਸ਼ਮੀਰ ਖੇਤਰ ਵਿਚ ਵਧੀਆ ਧਰਮ ਪ੍ਰਚਾਰ ਸੇਵਾਵਾਂ ਨਿਭਾਉਣ ਵਾਲੇ ਪ੍ਰਚਾਰਕ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ।ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਸਿੱਖ ਧਰਮ ਦੇ ਪ੍ਰਚਾਰ ਨੂੰ ਹੋਰ ਤੇਜ ਕਰਨ ਲਈ ਇਸੇ ਖੇਤਰ ਵਿਚੋਂ ਹੀ 10 ਪ੍ਰਚਾਰਕ ਵੀ ਰੱਖੇ ਜਾਣਗੇ। ਜੰਮੂ ਕਸ਼ਮੀਰ ਅੰਦਰ ਸਿੱਖਾਂ ਨੂੰ ਘੱਟ ਗਿਣਤੀ ਵਾਲੀਆਂ ਸਹੂਲਤਾਂ ਤੋਂ ਵਾਂਝੇ ਰੱਖੇ ਜਾਣ ਸਬੰਧੀ ਉਨਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਕੇਂਦਰ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਅਤੇ ਵਿਸ਼ੇਸ਼ ਕਰਕੇ ਇਹ ਮਾਮਲਾ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਉਠਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਸਿੱਖਾਂ ਨੂੰ ਘੱਟ ਗਿਣਤੀ ਕੌਮਾਂ ਵਾਲੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਰਮਪਿਤ ਜੰਮੂ ਤੋਂ ਸੁਲਤਾਨਪੁਰ ਲੋਧੀ ਤੱਕ ਇੱਕ ਵਿਸ਼ਾਲ ਨਗਰ ਕੀਤਰਨ ਸਜਾਉਣ ਦੇ ਨਾਲ-ਨਾਲ ਜੰਮੂ ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਵੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ 550 ਸਾਲਾ ਨੂੰ ਸਮਰਪਿਤ ਜੰਮੂ ਕਸ਼ਮੀਰ ਵਿਚ ਤਿੰਨ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕਰਦਿਆਂ ਇਸ ਵਰ੍ਹੇ ਇਸ ਖਿੱਤੇ ਅੰਦਰ 50 ਹਜ਼ਾਰ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਉਣ ਦੀ ਗੱਲ ਵੀ ਆਖੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਕਾਲੀ ਕੌਰ ਸਿੰਘ ਦੇ ਜੀਵਨ ਇਤਿਹਾਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੂੰ ਸਿੱਖ ਪੰਥ ਦੇ ਹੀਰੇ ਆਖਿਆ।ਉਨ੍ਹਾਂ ਕਿਹਾ ਕਿ ਅਕਾਲੀ ਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਦੇਸ਼ ਭਾਰਤ ਤੇ ਅਫਗਾਨਸਤਾਨ ਵਿਚ ਫੈਲਾਉਣ ਲਈ ਸਾਰਾ ਜੀਵਨ ਸਮਰਪਿਤ ਕਰ ਦਿੱਤਾ।ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਕੌਰ ਸਿੰਘ ਵੱਲੋਂ ਵਿਦਿਅਕ, ਸਾਹਿਤਕ ਆਦਿ ਖੇਤਰਾਂ ਵਿਚ ਪਾਏ ਯੋਗਦਾਨ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਸਟੇਜ ਦੀ ਸੇਵਾ ਨਿਭਾਉਂਦਿਆਂ ਅਵਤਾਰ ਸਿੰਘ ਖਾਲਸਾ ਜਨਰਲ ਸਕੱਤਰ ਡਿਸਟ੍ਰਿਕਟ ਗੁਰਦੁਆਰਾ ਜੰਮੂ ਨੇ ਸ਼੍ਰੌਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਦੀ ਸ਼ਲਾਘਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਅਕਾਲੀ ਕੌਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਕਲਗੀਧਰ ਡੀ.ਸੀ ਰੋਡ ਰਿਹਾੜੀ ਜੰਮੂ ਵਿਖੇ ਸਿੱਖ ਮਿਸ਼ਨ ਜੰਮੂ ਦੀ ਬਣਾਈ ਗਈ ਨਵੀਂ ਇਮਾਰਤ ਦਾ ਉਦਘਾਟਨ ਕੀਤਾ।ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਡਾ. ਰੂਪ ਸਿੰਘ ਤੇ ਹੋਰਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਜੰਮੂ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਟੀ.ਐਵਜੀਰ, ਐਡਵੋਕੇਟ ਸੁਰਿੰਦਰ ਸਿੰਘ, ਜਥੇਦਾਰ ਮੋਹਿੰਦਰ ਸਿੰਘ, ਹਰਜਿੰਦਰ ਸਿੰਘ ਰੈਨਾ, ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਦਰਸ਼ਨ ਸਿੰਘ ਪੀ.ਏ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ, ਦਿਆਲ ਸਿੰਘ ਵਜੀਰ, ਜਸਪਾਲ ਸਿੰਘ ਮੰਗਲ, ਨਰਿੰਦਰ ਸਿੰਘ ਖਾਲਸਾ, ਭਾਈ ਗੁਰਦੇਵ ਸਿੰਘ, ਸੁਚਵੰਤ ਸਿੰਘ, ਬਲਵੰਤ ਸਿੰਘ, ਸੁਰਜੀਤ ਸਿੰਘ, ਰਣਯੋਧ ਸਿੰਘ ਨਲਵਾ, ਮਨਜੀਤ ਸਿੰਘ, ਅਤਰ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਅਤੇ ਹਰਮਨਨ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …