Thursday, October 29, 2026

ਜਥੇਦਾਰ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ -ਗਿਆਨੀ ਗੁਰਬਚਨ ਸਿੰਘ

PPN0503201819ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ।ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ  ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ।ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਸੰਯੁਕਤ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਲਦ ਹੀ ਨਾਨਕਸ਼ਾਹੀ ਜੰਤਰੀ ਅਤੇ ਡਾਇਰੀ ਵੀ ਤਿਆਰ ਕਰਕੇ ਸੰਗਤ ਅਰਪਣ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਸਿਮਰਜੀਤ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸੁਖਬੀਰ ਸਿੰਘ ਵਧੀਕ ਮੈਨੇਜਰ ਅਤੇ ਸਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply