ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 2019 ‘ਚ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ
ਦਿਹਾੜੇ ਦੇ 550 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ `ਤੇ ਗੁਰਮਤਿ ਸਮਾਗਮ ਉਲੀਕੇ ਹੋਏ ਹਨ ਅਤੇ ਸੁਲਤਾਨਪੁਰ ਲੋਧੀ ਵੱਡੇ ਪੱਧਰ `ਤੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿੰਨਾਂ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋਣਗੀਆਂ।ਇਹਨਾਂ ਸਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਗੁਰ ਨਾਨਕ ਪੁਰਾ ਸੇਵਕ ਦਲ ਵਿਖੇ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ‘ਚ ਸ਼ਿਰਕਤ ਕਰਨ ਆਏ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।
ਪਿਛਲੇ ਦਿਨੀਂ ਸਥਾਨਕ ਸਤਿਸੰਗ ਸਭਾ ਰੇਲਵੇ ਕਲੋਨੀ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ `ਚ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਜਥੇ ਨੂੰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਰਹਿਤ ਮਰਿਆਦਾ ਵਲੋਂ ਪ੍ਰਮਾਨਿਤ ਸਿਰੋਪਾਓ ਨੂੰ ਛੱਡ ਕੇ ਰੰਗ ਬੇਰੰਗੇ ਸਿਰੋਪੇ (ਭੇਟਾਂ ਗਾਇਣ ਵਾਲੇ) ਅਤੇ ਹਾਰ ਪਾ ਕੇ ਸਨਮਾਨਿਤ ਕਰਨ ਬਾਰੇ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਇਹ ਮਾੜੀ ਗੱਲ ਹੈ ਜੋ ਮੇਰੇ ਧਿਆਨ ਵਿੱਚ ਨਹੀ, ਫਿਰ ਵੀ ਇਸ ਬਾਰੇ ਪੜਤਾਲ ਕਰਵਾਈ ਜਾਵੇਗੀ।
ਜੰਮੂ ਦੀਆਂ ਸਿੱਖ ਸੰਗਤਾਂ ਨੇ ਕੇਂਦਰ ਸਰਕਾਰ ਵਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਲੌਂਗੋਵਾਲ ਨੇ ਕਿਹਾ ਕਿ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰਾਲੇ ਨਾਲ ਮੁਲਾਕਾਤ ਕਰ ਕੇ ਮੰਗ ਕਰਨਗੇ ਕਿ ਜੰਮੂ `ਚ ਰਹਿ ਰਹੇੇ ਸਿੱਖਾਂ ਨੂੰ ਘੱਟ ਗਿਣਤੀ ਦਰਜ਼ੇ ‘ਚ ਸ਼ਾਮਿਲ ਕਰਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਇਸ ਮੌਕੇ ਬੀਬੀ ਜੋਗਿੰਦਰ ਕੌਰ ਐਸ.ਜੀ.ਪੀ.ਸੀ ਕਾਰਜਕਾਰੀ ਮੈਂਬਰ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media