ਇਸ ਮਹੀਨੇ ਦੇ ਅੰਤ ਤੱਕ ਅੰਮਿ੍ਰਤਸਰ ਜਿਲੇ੍ਹ ਨੂੰ ਸ਼ੋਚ ਮੁਕਤ ਐਲਾਨਿਆ ਜਾਵੇਗਾ-ਡੀ.ਸੀ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲਾ ਡਿਵੈੱਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ
ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ।ਮੀਟਿੰਗ ਦੌਰਾਨ ਜ਼ਿਲੇ ਵਿੱਚ ਐਮ.ਪੀ ਲੈਂਡ ਫੰਡਾਂ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਮੁੱਖ ਪ੍ਰਸਾਸ਼ਕ ਪੁੱਡਾ, ਸ੍ਰੀਮਤੀ ਦੀਪਤੀ ਉਪਲ, ਅਮਰੀਕ ਸਿੰਘ ਪਵਾਰ ਡਿਪਟੀ ਕਮਿਸ਼ਨਰ ਪੁਲਿਸ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਭ ਅਰੋੜਾ, ਸਿਵਲ ਸਰਜਨ ਸ੍ਰੀਮਤੀ ਨਰਿੰਦਰ ਕੌਰ, ਜ਼ਿਲਾ ਸਮਾਜਿਕ ਅਤ ਸੁਰੱਖਿਆ ਅਫ਼ਸਰ ਨਰਿੰਦਰਜੀਤ ਸਿੰਘ ਪਨੂੰ, ਮੁੱਖ ਖੇਤੀਬੜੀ ਅਫਸਰ ਦਲਬੀਰ ਸਿੰਘ ਛੀਨਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਤੋਂ ਇਲਾਵਾ ਸਾਰੇ ਬੀ.ਡੀ.ਪੀ.ਓ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਔਜਲਾ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਮਗਨਰੇਗਾ, ਨੈਸ਼ਨਲ ਰੂਰਲ ਅਰਬਨ ਮਿਸ਼ਨ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ, ਐਮ.ਪੀ ਲੈਂਡ ਸਕੀਮ ਅਤੇ ਬਾਰਡਰ ਏਰੀਆ ਡਿਵੈੱਲਪਮੈਂਟ ਸਕੀਮ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨੈਸ਼ਨਲ ਸੋਸ਼ਲ ਅਸਿਸਮੈਂਟ ਪ੍ਰੋ੍ਰਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਅਰਬਨ ਤੇ ਗ੍ਰਾਮੀਣ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਡਿਜ਼ੀਟਲ ਇੰਡੀਆ ਲੈਂਡ ਰਿਕਾਰਡ ਮੌਡਰਨ ਰਾਈਜਸ਼ਨ ਪ੍ਰੋਗਰਾਮ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਕੌਂਸ਼ਲ ਵਿਕਾਸ ਯੋਜਨਾ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਨਾਂ ਯੋਜਨਾਵਾਂ ਤਹਿਤ ਕਰਵਾਏ ਗਏ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।
ਔਜਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਅਧੀਨ ਸੜਕਾਂ ਦੀ ਮੁਰੰਮਤ ਤੇ ਉਸਾਰੀ ਤੁਰੰਤ ਕਰਵਾਈ ਜਾਵੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਦੀ ਲੇਬਰ ਦੀ ਸਹੂਲਤ ਲਈ ਅਸਥਾਈ ਤੌਰ ਤੇ ਟਾਇਲਟ ਬਣਾਏ ਜਾਣ ਤਾਂ ਜੋ ਸੜਕਾਂ ਤੇ ਗੰਦਗੀ ਨਾ ਫੈਲ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਠੇਕੇਦਾਰ ਦੀ ਲਾਪਰਵਾਹੀ ਕਾਰਨ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸ ਸਬੰਧਤ ਠੇਕੇਦਾਰ ਖਿਲਾਫ ਪਰਚਾ ਵੀ ਦਰਜ ਕਰਵਾਇਆ ਜਾਵੇ।ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕਾਂ ਦਾ ਡਿਜਾਇਨ ਆਉਂਦੇ 5-10 ਸਾਲਾਂ ਦੇ ਸਮੇਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਜਾਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇੰਡੀਆ ਗੇਟ ਤੋਂ ਅਟਾਰੀ ਤੱਕ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਜਾਵੇ।
ਔਜਲਾ ਨੇ ਦੀਨ ਦਿਆਲ ਅਨਤੋਦਿਆ ਯੋਜਨਾ ਦਾ ਗੰਭੀਰ ਨੋਟਿਸ ਲੈਂਦਿਆਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਤਹਿਤ ਲੋੜਵੰਦਾਂ ਤੱਕ ਸਕੀਮ ਦਾ ਲਾਭ ਪਹੁੰਚਾਇਆ ਜਾਵੇ।ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਲੋੜਵੰਦਾਂ ਤੱਕ ਇਸ ਸਕੀਮ ਦਾ ਲਾਭ ਨਹੀਂ ਪਹੁੰਚ ਪਾ ਰਿਹਾ, ਜੋ ਕਿ ਦੁੱਖਦਾਈ ਹੈ।
ਔਜਲਾ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਹਰ ਕੰਮਾਂ ਦਾ ਥਰਡ ਪਾਰਟੀ ਤੋਂ ਆਡਿਟ ਜਰੂਰ ਕਰਾਉਣ।ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਿਵਲ ਸਰਜਨ ਨੂੰ ਕਿਹਾ ਕਿ ਸਲੱਮ ਏਰੀਆ ਵਿੱਚ ਮੱਛਰ ਦੀ ਦਵਾਈ ਦਾ ਛਿੜਕਾਓ ਵੀ ਕਰਵਾਇਆ ਜਾਵੇ।ਉਨ੍ਹਾਂ ਨੇ ਮੀਟਿੰਗ ਵਿੱਚ ਹਾਜਰ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਵੱਧ ਰਹੀ ਸਨੈਚਿੰਗ ਦੀਆਂ ਘਟਨਾਵਾਂ ਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਸਨੈਚਿੰਗ ਦੀ ਵਾਰਦਾਤ ਹੁੰਦੀ ਹੈ।ਉਸ ਏਰੀਏ ਦੇ ਐਸ:ਐਚ:ਓ ਦੀ ਜਿੰਮੇਵਾਰੀ ਨਿਸ਼ਚਿਤ ਕੀਤੀ ਜਾਵੇ।ਔਜਲਾ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਕਟਾਈ ਦਾ ਸੀਜਨ ਆ ਰਿਹਾ ਹੈ।ਇਸ ਲਈ ਜਿਥੇ ਬਿਜਲੀ ਦੀਆਂ ਤਾਰਾਂ ਸਪਾਰਕਿੰਗ ਕਰਦੀਆਂ ਹਨ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਕਣਕ ਸੜਣ ਦੀ ਮੰਦਭਾਗੀ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਐਮ.ਪੀ ਲੈਂਡ ਫੰਡ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।ਉਨਾਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਅੰਮ੍ਰਿਤਸਰ ਨੂੰ ਸ਼ੌਚ ਮੁਕਤ ਜਿਲ੍ਹਾ ਐਲਾਨਿਆ ਜਾਵੇਗਾ।ਇਸ ਲਈ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਖੇਤਰ ਚੱਲ ਰਹੇ ਕੰਮ ਵਿੱਚ ਤੇਜੀ ਲਿਆਉਣ।ਇਸ ਮੌਕੇ ਮਾਣਯੋਗ ਮੈਂਬਰ ਪਾਰਲੀਮੈਂਟ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media