ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ ਭੂਰਾਕੋਹਨਾ ਨੂੰ ਸੇਵਾਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਡਾ. ਰੂਪ ਸਿੰਘ ਨੇ ਆਪਣੀਆਂ ਲਿਖੀਆਂ ਧਾਰਮਿਕ ਪੁਸਤਕਾਂ ਦਾ ਸੈਟ ਵੀ ਦਿੱਤਾ।ਇਸ ਮੌਕੇ ਡਾ. ਰੂਪ ਸਿੰਘ ਨੇ ਹਰਜਿੰਦਰ ਸਿੰਘ ਭੂਰਾਕੋਹਨਾ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਤਨ-ਮਨ ਨਾਲ ਸੇਵਾ ਨਿਭਾਈ ਹੈ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਫ਼ਤਰ ਵਿਖੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਵੀ ਹਰਜਿੰਦਰ ਸਿੰਘ ਭੁਰਾਕੋਹਨਾ, ਸਰੂਪ ਸਿੰਘ ਐਡੀਸ਼ਨਲ ਮੈਨੇਜਰ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ।ਇਸ ਮੌਕੇ ਰਾਜਿੰਦਰ ਸਿੰਘ ਰੂਬੀ ਅਟਾਰੀ, ਲਖਵਿੰਦਰ ਸਿੰਘ ਬੱਦੋਵਾਲ, ਸਤਨਾਮ ਸਿੰਘ, ਲਖਬੀਰ ਸਿੰਘ, ਸੁਖਬੀਰ ਸਿੰਘ, ਬਘੇਲ ਸਿੰਘ, ਪਰਉਪਕਾਰ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …